ਜਲੰਧਰ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਕੱਟੜ ਵਿਰੋਧੀ ਨਵਜੋਤ ਸਿੱਧੂ ਦੀ ‘ਸਿਆਸੀ ਜੱਫੀ’ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਦੌਰਾਨ ਹੁਣ ਬਿਕਰਮ ਮਜੀਠੀਆ ਨੇ ਟਵੀਟ ਕਰਕੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਕੈਂਸਰ ਨਾਲ ਲੜ ਰਹੀ ਹੈ।

ਬਿਕਰਮ ਮਜੀਠੀਆ ਨੇ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ। ਉਨ੍ਹਾਂ ਟਵੀਟ ਕੀਤਾ ਕਿ “ਡਾ. ਨਵਜੋਤ ਸਿੱਧੂ ਕੈਂਸਰ ਤੋਂ ਜਲਦੀ ਠੀਕ ਹੋ ਜਾਣ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਣ, ਕਿਉਂਕਿ ਪਰਿਵਾਰ ਵਿੱਚ ਤਾਕਤ ਦੇ ਥੰਮ ਮਾਂ ਦੀ ਥਾਂ ਕੋਈ ਨਹੀਂ ਲੈ ਸਕਦਾ। ਸਾਡੀਆਂ ਦੁਆਵਾਂ ਹਮੇਸ਼ਾ ਉਨ੍ਹਾਂ ਦੇ ਨਾਲ ਹਨ।”









