October 8, 2026, 9:53 am
----------- Advertisement -----------
HomeNewsBreaking Newsਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਸੁਣਵਾਈ ਅੱਜ: ਨਸ਼ਿਆਂ ਦੇ ਮਾਮਲੇ 'ਚ ਫਸਿਆ...

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ ਅੱਜ: ਨਸ਼ਿਆਂ ਦੇ ਮਾਮਲੇ ‘ਚ ਫਸਿਆ ਅਕਾਲੀ ਆਗੂ ਪਿਛਲੇ 5 ਮਹੀਨੇ ਤੋਂ ਜੇਲ੍ਹ ‘ਚ

Published on

----------- Advertisement -----------
  • ਪਹਿਲਾਂ ਹੀ 2 ਜੱਜ ਸੁਣਵਾਈ ਤੋਂ ਪਿੱਛੇ ਹਟੇ

ਚੰਡੀਗੜ੍ਹ, 29 ਜੁਲਾਈ 2022 – ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਖਿਲਾਫ ਨਸ਼ੇ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਮੇਂ ਉਹ ਪਿਛਲੇ 5 ਮਹੀਨੇ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਹਾਈ ਕੋਰਟ ਦਾ ਡਬਲ ਬੈਂਚ ਇਸ ਦੀ ਸੁਣਵਾਈ ਕਰੇਗਾ।

ਪਹਿਲਾ ਹੀ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਸੁਣਵਾਈ 29 ਜੁਲਾਈ ਲਈ ਤੈਅ ਕੀਤੀ ਗਈ।

ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ। ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।

ਡਰੱਗਜ਼ ਮਾਮਲੇ ‘ਚ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਵਿਚ ਅਤੇ ਚੰਡੀਗੜ੍ਹ ਵਿਚ ਸਰਕਾਰੀ ਕੋਠੀ ਵਿਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਕਰਦਾ ਰਿਹਾ। ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...