July 22, 2026, 6:53 pm
----------- Advertisement -----------
HomeNewsBreaking Newsਪੰਜਾਬ-ਹਰਿਆਣਾ ਹਾਈਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਰਾਹਤ, 8 ਜੁਲਾਈ ਤੱਕ...

ਪੰਜਾਬ-ਹਰਿਆਣਾ ਹਾਈਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਰਾਹਤ, 8 ਜੁਲਾਈ ਤੱਕ SIT ਅੱਗੇ ਨਹੀਂ ਹੋਣਗੇ ਪੇਸ਼

Published on

----------- Advertisement -----------


ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹੁਣ ਉਹ 8 ਜੁਲਾਈ ਤੱਕ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਉਸ ਨੇ ਐਸਆਈਟੀ ਵੱਲੋਂ ਜਾਰੀ ਸੰਮਨ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਉਸ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਜੀਠੀਆ ਮਾਮਲੇ ਵਿੱਚ ਇੱਕ ਨਵੀਂ ਐਸਆਈਟੀ ਬਣਾਈ ਗਈ ਸੀ। ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਐਸਆਈਟੀ ਵਿੱਚ ਡੀਆਈਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ। ਐਸਆਈਟੀ ਨੇ ਉਸ ਤੋਂ ਤਿੰਨ ਤੋਂ ਚਾਰ ਵਾਰ ਪੁੱਛਗਿੱਛ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਕਾਰਨ ਪੁੱਛਗਿੱਛ ‘ਚ ਦਿੱਕਤ ਆਈ ਸੀ।

ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਸ ਕੋਲੋਂ ਕੋਈ ਵਸੂਲੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...