June 25, 2026, 11:33 am
----------- Advertisement -----------
HomeNewsBreaking News'ਬਿਲ ਲਿਆਓ ਇਨਾਮ ਪਾਓ'; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ...

‘ਬਿਲ ਲਿਆਓ ਇਨਾਮ ਪਾਓ’; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ – ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 10 ਅਕਤੂਬਰ (ਬਲਜੀਤ ਮਰਵਾਹਾ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅੱਪਲੋਡ ਕਰਨ ਵਾਲੇ 227 ਜੇਤੂਆਂ ਨੇ 13,39,425 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਸੋਮਵਾਰ ਨੂੰ ਆਨਲਾਈਨ ਲੱਕੀ ਡਰਾਅ ਕੱਢਿਆ ਗਿਆ।

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੇਤੂਆਂ ਵਿੱਚੋਂ ਸਭ ਤੋਂ ਵੱਧ 38 ਜੇਤੂ ਟੈਕਸੇਸ਼ਨ ਜਿਲ੍ਹਾ ਲੁਧਿਆਣਾ ਦੇ, ਜਦਕਿ ਦੂਜੇ ਸਥਾਨ ‘ਤੇ 21 ਜੇਤੂ ਟੈਕਸੇਸ਼ਨ ਜਿਲ੍ਹਾ ਜਲੰਧਰ ਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਸਕੀਮ ਪ੍ਰਤੀ ਮਿਲੇ ਉਤਸ਼ਾਹ ਬਾਰੇ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਜੇਤੂਆਂ ਵਿੱਚੋਂ 14 ਟੈਕਸੇਸ਼ਨ ਜਿਲ੍ਹਾ ਅੰਮ੍ਰਿਤਸਰ ਤੋਂ, 10 ਹਰੇਕ ਟੈਕਸੇਸ਼ਨ ਜਿਲ੍ਹਿਆਂ ਬਰਨਾਲਾ, ਗੁਰਦਾਸਪੁਰ ਅਤੇ ਫਰੀਦਕੋਟ ਤੋਂ, 9 ਹਰੇਕ ਟੈਕਸੇਸ਼ਨ ਜਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮੋਗਾ ਤੋਂ, 8 ਹਰੇਕ ਟੈਕਸੇਸ਼ਨ ਜਿਲ੍ਹਿਆਂ ਫਤਹਿਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਕਪੂਰਥਲਾ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਤਰਨਤਾਰਨ, 7 ਹਰੇਕ ਟੈਕਸੇਸ਼ਨ ਜਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਤੋਂ, ਟੈਕਸੇਸ਼ਨ ਜਿਲ੍ਹਾ ਮਾਨਸਾ ਤੋਂ 6 ਅਤੇ ਟੈਕਸੇਸ਼ਨ ਜਿਲ੍ਹਾ ਸੰਗਰੂਰ ਤੋਂ 5 ਜੇਤੂ ਸ਼ਾਮਿਲ ਹਨ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ 81 ਵਿਅਕਤੀਆਂ ਵੱਲੋਂ 10,000 ਰੁਪਏ ਦੀ ਇਨਾਮੀ ਰਾਸ਼ੀ ਜਿੱਤੀ ਗਈ। ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਐਲਾਨੇ ਗਏ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਦੇ ਪੰਜ ਗੁਣਾ ਦੇ ਬਰਾਬਰ ਅਤੇ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਤੱਕ ਦਾ ਹੈ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕਰ ਦਿੱਤੀ ਗਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਨਲਾਈਨ ਲੱਕੀ ਡਰਾਅ ਦੌਰਾਨ ਕੁੱਲ 227 ਵਿਅਕਤੀ ਇਨਾਮ ਦੇ ਹੱਕਦਾਰ ਰਹੇ ਜਦਕਿ 63 ਹੋਰ ਵਿਅਕਤੀਆਂ ਦੇ ਨਾਮ ਉਨ੍ਹਾਂ ਵੱਲੋਂ ਅਪਲੋਡ ਕੀਤੇ ਬਿੱਲਾਂ ਦੀ ਪੜਤਾਲ ਉਪਰੰਤ ਨਾਮਨਜ਼ੂਰ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਵਿਅਕਤੀਆਂ ਵੱਲੋਂ ਅਪਲੋਡ ਕੀਤੇ ਗਏ ਬਿੱਲ ਸਤੰਬਰ ਦੀ ਜਗ੍ਹਾ ਅਗਸਤ ਮਹੀਨੇ ਦੇ ਸਨ, ਕੁਝ ਮਾਮਲਿਆਂ ਵਿੱਚ ਪੈਟਰੋਲ ਦੇ ਬਿੱਲ ਅਪਲੋਡ ਕੀਤੇ ਗਏ ਸਨ, ਕੁਝ ਬਿੱਲ ਪੰਜਾਬ ਤੋਂ ਬਾਹਰ ਕੀਤੀ ਖਰੀਦ ਨਾਲ ਸਬੰਧਤ ਸਨ ਅਤੇ ਇੱਕ ਕੇਸ ਵਿੱਚ ਅੱਪਲੋਡ ਕੀਤਾ ਗਿਆ ਬਿਜਨਸ ਤੋਂ ਬਿਜਨਸ ਲੈਣ-ਦੇਣ ਨਾਲ ਸਬੰਧਤ ਸੀ।

ਵਿੱਤ ਮੰਤਰੀ ਨੇ ਇਸ ਯੋਜਨਾ ਤਹਿਤ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਨਾਮ ਪ੍ਰਕ੍ਰਿਆ ਵਿੱਚ ਹਿੱਸਾ ਲੈਣ ਦੇ ਯੋਗ ਨਹੀਂ ਹਨ।

ਲੋਕਾਂ ਨੂੰ ਵਸਤਾਂ ਤੇ ਸੇਵਾਵਾਂ ਦੀ ਖਰੀਦ ਲਈ ਬਿੱਲ ਲੈਣ ਦੀ ਮੁੜ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੂਬੇ ਨੂੰ ਮਾਲੀਏ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...