November 9, 2026, 2:21 am
----------- Advertisement -----------
HomeNewsLatest Newsਹਰੇਕ ਪਟਵਾਰੀ ਦੀ ਬਾਇਓ ਮੀਟਰਿਕ ਹਾਜ਼ਰੀ ਹੋਵੇਗੀ ਲਾਜ਼ਮੀ

ਹਰੇਕ ਪਟਵਾਰੀ ਦੀ ਬਾਇਓ ਮੀਟਰਿਕ ਹਾਜ਼ਰੀ ਹੋਵੇਗੀ ਲਾਜ਼ਮੀ

Published on

----------- Advertisement -----------

ਚੰਡੀਗੜ੍ਹ, 2 ਸਤੰਬਰ (ਬਲਜੀਤ ਮਰਵਾਹਾ) ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਟਵਾਰੀਆਂ ਦੀ ਹਾਜ਼ਰੀ ਬਾਇਓ ਮੀਟਰਿਕ ਰਾਹੀਂ ਲੱਗਣੀ ਯਕੀਨੀ ਬਣਾਈ ਜਾਵੇਗੀ।

ਇੱਥੇ ਸ਼ਨਿੱਚਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 2037 ਆਸਾਮੀਆਂ ਵਿੱਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜ਼ਮੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸ਼ਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ।

ਆਪਣਾ ਕੰਮ ਕਰਵਾਉਣ ਲਈ ਪਟਵਾਰੀਆਂ ਵੱਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓ ਮੀਟਰਿਕ ਹਾਜ਼ਰੀ ਲਾਜ਼ਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਦਫ਼ਤਰੀ ਘੰਟਿਆਂ ਦੌਰਾਨ ਪਟਵਾਰੀ, ਲੋਕਾਂ ਦੇ ਕੰਮਾਂ ਵਿੱਚ ਕੋਈ ਅੜਿੱਕਾ ਡਾਹੁਣ ਦੀ ਥਾਂ ਪੂਰੀ ਤਨਦੇਹੀ ਨਾਲ ਆਪਣਾ ਫ਼ਰਜ਼ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ, ਕਾਰਜਕੁਸ਼ਲ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...