November 21, 2026, 9:17 pm
----------- Advertisement -----------
HomeNewsBreaking Newsਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦੀ ਸਾਜਿਸ਼, ਖਾਦ ਅਤੇ ਪੋਟਾਸ਼ ਦੀਆਂ...

ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦੀ ਸਾਜਿਸ਼, ਖਾਦ ਅਤੇ ਪੋਟਾਸ਼ ਦੀਆਂ ਵੱਧੀਆਂ ਹੋਈਆਂ ਕੀਮਤਾਂ ਵਾਪਸ ਲਵੇ ਕੇਂਦਰ ਸਰਕਾਰ: ਕੰਗ

Published on

----------- Advertisement -----------
  • ਪਹਿਲਾਂ ਡੀ.ਏ.ਪੀ. ਅਤੇ ਹੁਣ ਪੋਟਾਸ਼ ਦਾ ਮੁੱਲ ਵਧਾ ਕੇ ਕਿਸਾਨਾਂ ’ਤੇ ਲਗਾਤਾਰ ਆਰਥਿਕ ਬੋਝ ਪਾ ਰਹੀ ਹੈ ਮੋਦੀ ਸਰਕਾਰ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ, 2 ਮਈ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੋਟਾਸ਼ ਖਾਦ ਦੀ ਕੀਮਤ ਵਿੱਚ ਵਾਧੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਮੋਦੀ ਸਰਕਾਰ ’ਤੇ ਜਾਣਬੁੱਝ ਕੇ ਖਾਦਾਂ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਨੂੰ ਤਬਾਹ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ’ਚ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਖਾਦ ਅਤੇ ਹੋਰ ਖੇਤੀਬਾੜੀ ਸਾਧਨਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰਕੇ ਪਹਿਲਾਂ ਤੋਂ ਹੀ ਕਰਜੇ ਵਿੱਚ ਫਸੇ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਾ ਰਹੀ ਹੈ।

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਡੀ.ਏ.ਪੀ. ਦੇ ਮੁੱਲ ’ਚ ਵਾਧਾ ਕੀਤਾ ਅਤੇ ਹੁਣ ਪੋਟਾਸ਼ ਖਾਦ ਦੀ ਕੀਮਤ ਵਧਾ ਕੇ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫ਼ੈਸਲਾ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਨੀਤੀ ਨੂੰ ਪ੍ਰਗਟ ਕਰਦਾ ਹੈ।

ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਅੱਜ ਤੱਕ ਕੋਈ ਠੋਸ ਨੀਤੀ ਨਹੀਂ ਬਣਾਈ। ਪਰ ਬੇਸ਼ਰਮਾ ਦੀ ਤਰ੍ਹਾਂ ਖੇਤੀ ਖੇਤਰ ਦੀਆਂ ਸਬਸਿਡੀਆਂ ਵਿੱਚ ਲਗਾਤਾਰ ਕਟੌਤੀ ਕਰ ਰਹੀ ਹੈ। ਨਤੀਜੇ ਵਜੋਂ ਖੇਤੀ ਦੀ ਲਾਗਤ ਤੇਜੀ ਨਾਲ ਵੱਧੀ ਹੈ ਅਤੇ ਮੁਨਾਫ਼ਾ ਘੱਟ ਹੋ ਰਿਹਾ ਹੈ। ਖੇਤੀ ਹੁਣ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਇਸ ਲਈ ਕਿਸਾਨਾਂ ਦੀ ਆਰਥਿਕ ਸਥਿਤੀ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਖਾਦਾਂ ਦੀਆਂ ਕੀਮਤਾਂ ਵਧਾਉਣ ਨਾਲ ਖ਼ਰੀਫ਼ ਫ਼ਸਲਾਂ ਦੇ ਸਮੇਂ ਕਿਸਾਨਾਂ ’ਤੇ ਆਰਥਿਕ ਭਾਰ ਵੱਧ ਰਿਹਾ ਹੈ। ਇਸ ਨਾਲ ਕਿਸਾਨ ਅਤੇ ਕਿਸਾਨੀ ਦੋਵੇਂ ’ਤੇ ਭੈੜਾ ਪ੍ਰਭਾਵ ਪਵੇਗਾ।

‘ਆਪ’ ਆਗੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨ ਹੁਣ ਕਿਸੇ ਵੀ ਤਰ੍ਹਾਂ ਦਾ ਵਾਧੂ ਵਿੱਤੀ ਬੋਝ ਨਹੀਂ ਚੁੱਕ ਸਕਦੇ, ਇਸ ਲਈ ਕੇਂਦਰ ਸਰਕਾਰ ਖਾਦਾਂ ਦੇ ਮੁੱਲ ’ਚ ਕੀਤਾ ਵਾਧਾ ਤੁਰੰਤ ਵਾਪਸ ਲਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...