ਚੰਡੀਗੜ੍ਹ ਨੇੜਲੇ ਪਿੰਡ ਨਵਾਂ ਗਾਂਓਂ ਤੋਂ ਭਾਜਪਾ ਕੌਂਸਲਰ ਪ੍ਰਮੋਦ ਕੁਮਾਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ। ਇਸ ਕਾਰਨ ਹੁਣ ਉਨ੍ਹਾਂ ਦੀ ਨਗਰ ਕੌਂਸਲ ਦੀ ਮੈਂਬਰਸ਼ਿਪ ਖੁੱਸਣ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਕਿਉਂਕਿ ਉਨ੍ਹਾਂ ਨੇ ਅਨੁਸੂਚਿਤ ਜਾਤੀ ਲਈ ਰਾਖਵੀਂ ਸੀਟ ਵਾਰਡ ਨੰਬਰ 18 ਤੋਂ ਚੋਣ ਲੜੀ ਸੀ। ਉਹ 2021 ਵਿੱਚ ਇੱਥੋਂ ਚੋਣ ਜਿੱਤੇ ਸਨ। ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਨਵਾਂ ਗਾਓਂ ਦੇ ਵਾਰਡ 18 ਦੇ ਵਸਨੀਕ ਮਹੇਸ਼ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਕਤ ਕੌਂਸਲਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਬਣਿਆ ਹੋਇਆ ਹੈ। ਇਹ ਸ਼ਿਕਾਇਤ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਨੂੰ ਦਿੱਤੀ ਗਈ ਸੀ। ਇਸ ਵਿੱਚ ਦੋਸ਼ ਸਨ ਕਿ ਪ੍ਰਮੋਦ ਕੁਮਾਰ ਨੇ ਈਸਾਈ ਧਰਮ ਅਪਣਾ ਲਿਆ ਸੀ। ਉਸ ਤੋਂ ਬਾਅਦ ਵੀ ਉਹ ਅਨੁਸੂਚਿਤ ਜਾਤੀ ਦਾ ਫਾਇਦਾ ਉਠਾ ਰਿਹਾ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਕਮਿਸ਼ਨ ਨੇ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੂੰ ਸੌਂਪ ਦਿੱਤਾ ਸੀ। ਵਿਭਾਗ ਨੇ ਸ਼ਿਕਾਇਤ ਦੀ ਜਾਂਚ ਕਰਦੇ ਹੋਏ ਪਾਇਆ ਕਿ ਮੁਲਜ਼ਮ ਕੌਂਸਲਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੈ। ਹੁਣ ਇਸ ਦੀ ਸੂਚਨਾ ਡੀਸੀ ਮੁਹਾਲੀ ਨੂੰ ਦੇ ਦਿੱਤੀ ਗਈ ਹੈ।ਇਸ ਸੰਬੰਧੀ ਕੌਂਸਲਰ ਪ੍ਰਮੋਦ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਸਿਆਸੀ ਬਦਲਾਖੋਰੀ ਲਈ ਕਾਰਵਾਈ ਕੀਤੀ ਹੈ। 2021 ਵਿਚ ਮਹੇਸ਼ ਕੁਮਾਰ ਨੇ ਉਸ ਦੇ ਖਿਲਾਫ ਚੋਣ ਲੜੀ ਸੀ। ਇਸੇ ਲਈ ਉਸ ਨੇ ਹਾਰ ਦਾ ਬਦਲਾ ਲੈਣ ਲਈ ਗਲਤ ਸ਼ਿਕਾਇਤ ਕੀਤੀ ਹੈ
----------- Advertisement -----------
ਪਿੰਡ ਨਵਾਂ ਗਾਂਓਂ ਤੋਂ ਭਾਜਪਾ ਕੌਂਸਲਰ ਪ੍ਰਮੋਦ ਕੁਮਾਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ, ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦਿੱਤੀ ਜਾਣਕਾਰੀ
Published on
----------- Advertisement -----------
----------- Advertisement -----------












