October 15, 2026, 7:58 pm
----------- Advertisement -----------
HomeNewsLatest Newsਦੋ ਸਾਂਸਦਾਂ ਨਾਲ ਸ਼ੁਰੂ ਹੋਈ ਭਾਜਪਾ ਅੱਜ ਦੁਨੀਆ ਦੀ ਸਭ ਤੋਂ ਵੱਡੀ...

ਦੋ ਸਾਂਸਦਾਂ ਨਾਲ ਸ਼ੁਰੂ ਹੋਈ ਭਾਜਪਾ ਅੱਜ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ: ਅਸ਼ਵਨੀ ਸ਼ਰਮਾ

Published on

----------- Advertisement -----------

ਸਭ ਕੁਝ ਦੇ ਕੇ ਭਾਜਪਾ ਨੂੰ ਸਿਖਰ ‘ਤੇ ਪਹੁੰਚਾਉਣ ਵਾਲੇ ਮਹਾਪੁਰਖਾਂ ਨੂੰ ਸ਼ਰਧਾਂਜਲੀ ਅਤੇ ਕਰੋੜਾਂ ਵਰਕਰਾਂ ਨੂੰ ਹਾਰਦਿਕ ਵਧਾਈ: ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਭਾਜਪਾ ਦੇ 42ਵੇਂ ਸਥਾਪਨਾ ਦਿਵਸ ਮੌਕੇ ਭਾਜਪਾ ਹੈੱਡਕੁਆਰਟਰ ਵਿਖੇ ਲਹਿਰਾਇਆ ਝੰਡਾ।

ਚੰਡੀਗੜ੍ਹ, 6 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੀ 42ਵੀ ਵਰੇਗੰਢ ਮੌਕੇ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਹੈੱਡਕੁਆਰਟਰ ‘ਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਝੰਡਾ ਲਹਿਰਾਇਆ ਅਤੇ ਸਾਰਿਆਂ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੂਬਾ ਪ੍ਰਧਾਨ ਦੇ ਨਾਲ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਹਰਜੀਤ ਸਿੰਘ ਗਰੇਵਾਲ ਆਦਿ ਵੀ ਹਾਜ਼ਰ ਸਨI ਇਸ ਤੋਂ ਬਾਅਦ ਸਾਰੇ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ‘ਚ ਵੱਡੀ ਸਕਰੀਨ ‘ਤੇ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਸੂਝਵਾਨ ਕੌਮੀ ਪ੍ਰਧਾਨ ਜੇ.ਪੀ. ਨੱਡਾ ਦਾ ਭਾਸ਼ਣ ਸੁਣਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਭਾਜਪਾ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਪੂਰੇ ਭਾਰਤ ਦੇ ਭਾਜਪਾ ਵਰਕਰਾਂ ਨੂੰ ਸੰਬੋਧਨ ਕੀਤਾ, ਜਿਸ ਦਾ ਟੀਵੀ ਅਤੇ ਸੋਸ਼ਲ ਮੀਡੀਆ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਗਿਆ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸੂਬੇ ਦੇ ਜ਼ਿਲਿਆਂ ‘ਚ ਮੰਡਲ ਪੱਧਰ ਤੱਕ ਵੱਡੀਆਂ ਸਕਰੀਨਾਂ ਰਾਹੀਂ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ ਤਾਂ ਜੋ ਭਾਜਪਾ ਵਰਕਰਾਂ ਤੋਂ ਇਲਾਵਾ ਜਨਤਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੇ. ਪੀ. ਨੱਢਾ ਦਾ ਭਾਸ਼ਣ ਸੁਣ ਕੇ ਭਾਜਪਾ ਦੀਆਂ ਨੀਤੀਆਂ ਅਤੇ ਸੇਵਾ ਭਾਵਨਾ ਦੀ ਸੋਚ ਤੋਂ ਜਾਣੂ ਹੋ ਸਕੇ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ ਵਿੱਚ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਵਰਗੇ ਮਹਾਨ ਦੇਸ਼ ਭਗਤਾਂ ਅਤੇ ਗਤੀਸ਼ੀਲ ਚਿੰਤਕਾਂ ਦੇ ਯੋਗਦਾਨ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ। ਭਾਰਤ ਰਤਨ, ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਅਤੇ ਲਾਲ ਕ੍ਰਿਸ਼ਨ ਅਡਵਾਨੀ ਜੀ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜ਼ਮੀਨ ‘ਤੇ ਲਿਆਉਣ ਦਾ ਕੰਮ ਕੀਤਾ। ਅੱਜ ਭਾਜਪਾ ਦੀ ਜੋ ਸ਼ਾਨਦਾਰ ਇਮਾਰਤ ਖੜ੍ਹੀ ਹੈ, ਉਸ ਦਾ ਸਿਹਰਾ ਦੇਸ਼ ਦੇ ਸਫਲ ਅਤੇ ਗਤੀਸ਼ੀਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਗਾਂਹਵਧੂ ਸੋਚ, ਪ੍ਰਭਾਵਸ਼ਾਲੀ ਕੂਟਨੀਤੀ ਅਤੇ ਸਹੀ ਫੈਸਲਿਆਂ ਸਦਕਾ ਭਾਰਤ ਅੱਜ ਵਿਸ਼ਵ-ਗੁਰੂ ਅਤੇ ਵਿਸ਼ਵ-ਸ਼ਕਤੀ ਬਨਣ ਲਈ ਤੇਜੀ ਨਾਲ ਅੱਗੇ ਵਧ ਰਿਹਾ ਹੈ। ਚਾਰ ਦਹਾਕੇ ਪਹਿਲਾਂ ਭਾਜਪਾ ਦੇ ਸਿਰਫ਼ ਦੋ ਸੰਸਦ ਮੈਂਬਰਾਂ ਨੂੰ ਦੇਸ਼ ਦੀ ਸੰਸਦ ਵਿੱਚ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਸੀ। ਅੱਜ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਚੁੱਕੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਹ ਨਾ ਸਿਰਫ਼ ਦੇਸ਼ ਦੀ ਸੇਵਾ ਕਰ ਰਹੀ ਹੈ, ਸਗੋਂ ਅੱਜ ਦੁਨੀਆਂ ਦੇ ਹਰ ਭਾਰਤੀ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

            ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਭਾਰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 'ਆਤਮ-ਨਿਰਭਰ ਭਾਰਤ' ਦੇ ਨਾਅਰੇ ਹੇਠ ਰੱਖਿਆ ਦੇ ਖੇਤਰ ਵਿੱਚ ਆਤਮ ਨਿਰਭਰਤਾ ਵੱਲ ਤੇਜੀ ਨਾਲ ਵਧ ਰਿਹਾ ਹੈ। ਅੱਜ ਭਾਰਤ ਵੀ 70 ਦੇਸ਼ਾਂ ਨੂੰ 38,000 ਕਰੋੜ ਰੁਪਏ ਦੇ ਰੱਖਿਆ ਸਾਮਾਨ ਦੀ ਸਪਲਾਈ ਕਰਦੇ ਹੋਏ 25 ਬਰਾਮਦਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਾਂਹਵਧੂ ਸੋਚ, ਕੂਟਨੀਤੀ ਅਤੇ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਲਈ ਸਟੀਕ ਫੈਸਲਿਆਂ ਸਦਕਾ ਨਾਗਾਲੈਂਡ ਦੇ ਦਹਿਸ਼ਤਗਰਦਾਂ ਨਾਲ ਮਿਆਂਮਾਰ ਵਰਗੇ ਗੁਆਂਢੀ ਮੁਲਕਾਂ ਵਿੱਚ ਘੁਸਪੈਠ, ਸਰਜੀਕਲ ਸਟ੍ਰਾਈਕ ਰਾਹੀਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਦਾਖ਼ਲ ਹੋ ਕੇ ਅਤੇ ਚੀਨ ਨਾਲ ਕੂਟਨੀਤਕ ਟਕਰਾਅ ਦੌਰਾਨ ਭੂਟਾਨ ਦੀ ਰੱਖਿਆ ਵਿੱਚ ਫ਼ੌਜੀ ਦਖ਼ਲਅੰਦਾਜ਼ੀ ਕਰਕੇ ਅੱਤਵਾਦ ਵਿਰੋਧੀ ਆਧਾਰ 'ਤੇ ਭਾਰਤੀਆਂ ਦੀ ਛਾਤੀ ਚੌੜੀ ਕਰ ਦਿੱਤੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇੱਕ ਆਗੂ ਕੇਵਲ ਕਮਾਂਡਰ ਹੀ ਨਹੀਂ ਸਗੋਂ ਇੱਕ ਸੁਪਨਾ ਵੇਖਣ ਵਾਲਾ ਅਤੇ ਚਿੰਤਕ ਵੀ ਹੁੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅੱਗੇ ਵਧਦਾ ਦੇਖਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦਾ ਇੱਕੋ ਇੱਕ ਨਾਅਰਾ ‘ਸੱਭ ਦਾ ਸਾਥ-ਸੱਭ ਦਾ ਵਿਕਾਸ’ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਉਹਨਾਂ ਦੇ ਨਾਰੇ ਨੂੰ ਸਾਰਥਕ ਕਰਦੇ ਹੋਏ ਅੱਜ ਨੌਜਵਾਨ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰ ਰਹੇ ਹਨ। ਅੱਜ ਦੇਸ਼ ਮੋਦੀ ਦੇ ਸੁਰੱਖਿਅਤ ਹੱਥਾਂ ਵਿੱਚ ਹੈ। ਅੱਜ ਪੂਰਾ ਦੇਸ਼ ਭਾਜਪਾ ਦਾ 42ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ।

            ਅਸ਼ਵਨੀ ਸ਼ਰਮਾ ਨੇ ਸਮੂਹ ਭਾਰਤੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੈ-ਨਿਰਭਰ ਭਾਰਤ ਦੇ ਨਾਅਰੇ ਨੂੰ ਸਾਰਥਕ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਸੱਦਾ ਦਿੰਦਿਆਂ ਭਾਜਪਾ ਦੇ ਆਦਰਸ਼ਾਂ ਅਤੇ ਸੋਚ ਨੂੰ ਆਪਣੇ ਜੀਵਨ ਵਿੱਚ ਉਤਾਰਨ ਦਾ ਸੱਦਾ ਦਿੱਤਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...