November 6, 2026, 1:33 pm
----------- Advertisement -----------
HomeNewsLatest Newsਭਾਜਪਾ ਮਹਿਲਾ ਮੋਰਚਾ ਦਾ ਦੋ ਰੋਜ਼ਾ ਸਿਖਲਾਈ ਕੈਂਪ ਚੰਡੀਗੜ੍ਹ 'ਚ ਹੋਇਆ ਸੰਪੰਨ

ਭਾਜਪਾ ਮਹਿਲਾ ਮੋਰਚਾ ਦਾ ਦੋ ਰੋਜ਼ਾ ਸਿਖਲਾਈ ਕੈਂਪ ਚੰਡੀਗੜ੍ਹ ‘ਚ ਹੋਇਆ ਸੰਪੰਨ

Published on

----------- Advertisement -----------

ਚੰਡੀਗੜ੍ਹ, 30 ਜੂਨ : ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਮੋਨਾ ਜੈਸਵਾਲ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ, ਜੋ ਅੱਜ ਸਮਾਪਤ ਹੋ ਗਿਆ। ਸਿਖਲਾਈ ਕੈਂਪ ਦੇ ਦੂਜੇ ਦਿਨ ਭਾਜਪਾ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਵਨਾਤੀ ਸ੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕੈਂਪ ‘ਚ ਪੁੱਜਣ ਪਹੁੰਚਣ ‘ਤੇ ਸੂਬਾ ਪ੍ਰਧਾਨ ਮੋਨਾ ਜੈਸਵਾਲ ਨੇ ਆਪਣੀ ਟੀਮ ਸਮੇਤ ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਦੂਜੇ ਦਿਨ ਦੇ ਕੈਂਪ ਦਾ ਉਦਘਾਟਨ ਦੀਪ ਪ੍ਰਜਵਲਿਤ ਕਰਕੇ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਮਹਿਲਾ ਮੋਰਚਾ ਦੀ ਕੌਮੀ ਕਾਰਜਕਾਰਨੀ ਮੈਂਬਰ ਤੇ ਪੰਜਾਬ ਇੰਚਾਰਜ ਉਪਦੇਸ਼ ਅੰਦੋਤਰਾ, ਕੌਮੀ ਕਾਰਜਕਾਰਨੀ ਮੈਂਬਰ ਤੇ ਨੀਤੀ ਤੇ ਅਨੁਸ਼ਾਸਨ ਇੰਚਾਰਜ ਦਿੱਲੀ ਮੋਰਚਾ ਗੀਤਾਂਜਲੀ ਸ਼ਰਮਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਵੀ ਹਾਜ਼ਰ ਸਨ।

ਵਨਾਤੀ ਸ਼੍ਰੀਨਿਵਾਸਨ ਨੇ ਭਾਜਪਾ ਮਹਿਲਾ ਮੋਰਚਾ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਇਕਲੌਤੀ ਸਿਆਸੀ ਪਾਰਟੀ ਹੈ ਜਿਸ ਨੇ ਵਾਰ-ਵਾਰ ਸਪੱਸ਼ਟ ਤੌਰ ‘ਤੇ ਦਿਖਾਇਆ ਹੈ ਕਿ ਉਹ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਰਾਜਨੀਤੀ ਵਿਚ ਪੂਰੀ ਜਗ੍ਹਾ ਦੇਣ ਵਿਚ ਵਿਸ਼ਵਾਸ ਰੱਖਦੀ ਹੈ। ਇਸ ਦੀ ਪ੍ਰਤੱਖ ਉਦਾਹਰਣ ਭਾਰਤ ਦੇ ਰਾਸ਼ਟਰਪਤੀ ਦੇ ਔਹਦੇ ਲਈ ਇੱਕ ਮਹਿਲਾ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਹੈ। ਉਨ੍ਹਾਂ ਔਰਤਾਂ ਨੂੰ ਪਾਰਟੀ ਲਈ ਸਰਗਰਮ ਰਹਿਣ ਅਤੇ ਪਾਰਟੀ ਲਈ ਕੰਮ ਕਰਨ ਅਤੇ ਇਸ ਦੀ ਵਿਚਾਰਧਾਰਾ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਹੋਵੇਗੀ ਅਤੇ ਪੰਜਾਬ ਵਿੱਚ ਵੀ ਭਾਜਪਾ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ।
ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਮਜ਼ਬੂਤ ਸਮਾਜ ਦਾ ਅਹਿਮ ਹਿੱਸਾ ਅਤੇ ਆਧਾਰ ਥੰਮ੍ਹ ਹਨ। ਉਨ੍ਹਾਂ ਕਿਹਾ ਕਿ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਨੇ ਸੂਬੇ ਵਿੱਚ ਔਰਤਾਂ ਨੂੰ ਜਾਗਰੂਕ ਕਰਨ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਉਦੇਸ਼ ਗਰੀਬਾਂ, ਲੋੜਵੰਦਾਂ, ਪਛੜੇ ਵਰਗਾਂ, ਆਦਿਵਾਸੀਆਂ ਅਤੇ ਔਰਤਾਂ ਦਾ ਵਿਕਾਸ ਹੈ। ਅਸ਼ਵਨੀ ਸ਼ਰਮਾ ਨੇ ਔਰਤਾਂ ਨੂੰ ਸਰਗਰਮ ਰਾਜਨੀਤੀ ਵਿੱਚ ਆਉਣ ਅਤੇ ਸਿਆਸੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਸਲਾਹ ਅਤੇ ਸੱਦਾ ਦਿੱਤਾ।
ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਇੰਦੂ ਗੋਸਵਾਮੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾ ਸਿਰਫ਼ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਦੀ ਗੱਲ ਕਰਦੀ ਹੈ, ਸਗੋਂ ਮਹਿਲਾ ਸਸ਼ਕਤੀਕਰਨ ਭਾਜਪਾ ਦੀ ਤਰਜੀਹ ਅਤੇ ਵਚਨਬੱਧਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...