November 6, 2026, 2:30 pm
----------- Advertisement -----------
HomeNewsLatest Newsਭਾਜਪਾ ਪੰਜਾਬ ਵੱਲੋਂ 26-27 ਮਈ ਨੂੰ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਦੋ ਰੋਜ਼ਾ...

ਭਾਜਪਾ ਪੰਜਾਬ ਵੱਲੋਂ 26-27 ਮਈ ਨੂੰ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਦੋ ਰੋਜ਼ਾ ਸਿਖਲਾਈ ਕੈਂਪ

Published on

----------- Advertisement -----------

ਚੰਡੀਗੜ੍ਹ, 25 ਮਈ ( ), ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ 26 ਅਤੇ 27 ਮਈ ਨੂੰ ਸੂਬਾ ਭਾਜਪਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਵਿੱਚ ਭਾਜਪਾ ਦੇ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਸੰਗਠਨ ਦੀ ਵਿਚਾਰਧਾਰਾ ਅਤੇ ਸੰਗਠਨ ਦੇ ਸੇਵਾ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਜੀਵਨ ਗੁਪਤਾ ਨੇ ਕਿਹਾ ਕਿ ਇਸ ਦੋ ਰੋਜਾ ਸਿਖਲਾਈ ਕੈੰਪ ‘ਚ ਭਾਜਪਾ ਦੇ ਕੌਮੀ ਸੰਗਠਨ ਜਨਰਲ ਸਕੱਤਰ ਬੀ.ਐਲ. ਸੰਤੋਸ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ, ਜੋ ਨਵੇਂ ਵਰਕਰਾਂ ਨੂੰ ਸੰਗਠਨ ਨਾਲ ਸਬੰਧਤ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਮਾਰਗਦਰਸ਼ਨ ਕਰਨਗੇI ਇਹ ਸਿਖਲਾਈ ਕੈਂਪ 26 ਮਈ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ 27 ਮਈ ਸ਼ਾਮ 6 ਵਜੇ ਤੱਕ ਚੱਲੇਗਾ। ਇਸ ਦੋ ਰੋਜ਼ਾ ਕੈਂਪ ਦੌਰਾਨ ਸੰਤੋਸ਼ ਜੀ ਦੇ ਨਾਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ, ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਡਾ. ਨਰੇਂਦਰ ਸਿੰਘ ਰੈਨਾ, ਸਿਖਲਾਈ ਕੈੰਪ ਦੇ ਕੌਮੀ ਇੰਚਾਰਜ ਮੁਰਲੀ ਧਰਨ ਵੀ ਮੌਜੂਦ ਰਹਿਣਗੇ। ਇਸ ਵਿੱਚ ਕੁੱਲ 8 ਸੈਸ਼ਨ ਹੋਣਗੇ। ਇਨ੍ਹਾਂ ਕੈਂਪਾਂ ਵਿੱਚ ਇਸ ਵਾਰ ਚੋਣ ਲੜ ਰਹੇ ਨਵੇਂ ਲੋਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਸ ਕੈਂਪ ਵਿੱਚ 150 ਤੋਂ ਵੱਧ ਡੈਲੀਗੇਟ ਭਾਗ ਲੈਣਗੇ।
ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਆਏ ਹੋਏ ਸਾਰੇ ਡੈਲੀਗੇਟਾਂ ਦਾ ਜਿੱਥੇ ਮਾਰਗਦਰਸ਼ਨ ਕਰਨਗੇ, ਉੱਥੇ ਉਨ੍ਹਾਂ ਨੂੰ ਸੰਗਠਨ ਦੀਆਂ ਨੀਤੀਆਂ ਅਤੇ ਸੇਵਾ ਕਾਰਜਾਂ ਤੋਂ ਵੀ ਜਾਣੂ ਕਰਵਾਉਣਗੇ ਤਾਂ ਜੋ ਉਹ ਸੰਗਠਨ ਦੀ ਵਿਚਾਰਧਾਰਾ ‘ਤੇ ਚੱਲ ਸਕਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਥਨ ‘ਸਬਦਾ ਸਾਥ, ਸਬਦਾ ਵਿਸ਼ਵਾਸ, ਸਬਦਾ ਵਿਕਾਸ’ ਨੂੰ ਸੱਚ ਕਰਦੇ ਹੋਏ ਲੋਕਾਂ ਦੀ ਸੇਵਾ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...