November 15, 2026, 9:17 am
----------- Advertisement -----------
HomeNewsBreaking Newsਪੰਚਾਇਤ ਅਤੇ ਬਲਾਕ ਸਮਿਤੀ ਚੋਣਾਂ ਲੜੇਗੀ ਭਾਜਪਾ : ਡਾ: ਸੁਭਾਸ਼ ਸ਼ਰਮਾ

ਪੰਚਾਇਤ ਅਤੇ ਬਲਾਕ ਸਮਿਤੀ ਚੋਣਾਂ ਲੜੇਗੀ ਭਾਜਪਾ : ਡਾ: ਸੁਭਾਸ਼ ਸ਼ਰਮਾ

Published on

----------- Advertisement -----------
  • ਕਿਹਾ- ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਵੋਟ ਪ੍ਰਤੀਸ਼ਤ ਤਿੰਨ ਗੁਣਾ ਵਧਿਆ
  • ਭਾਜਪਾ ਨੂੰ ਸਮੱਰਥਨ ਦੇਣ ਲਈ ਹਲਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ
  • ਹਲਕੇ ਦੇ ਲੋਕਾਂ ਦੀ ਦਿਨ ਰਾਤ ਸੇਵਾ ਕਰਦਾ ਰਹਾਂਗਾ :-ਡਾਕਟਰ ਸ਼ੁਭਾਸ ਸ਼ਰਮਾ

ਨਵਾਂਸ਼ਹਿਰ 07 ਜੂਨ 2024 – ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੇ ਡਾਕਟਰ ਸੁਭਾਸ਼ ਸ਼ਰਮਾ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਤੇ ਤਸੱਲੀ ਪ੍ਰਗਟਾਈ ਹੈ।ਉਹਨਾ ਨੇ ਕਿਹਾ ਕਿ ਉਹਨਾਂ ਨੂੰ ਚੋਣ ਪ੍ਰਚਾਰ ਕਰਨ ਲਈ ਘੱਟ ਸਮਾਂ ਮਿਲਣ ਦੇ ਬਾਵਜੂਦ ਵੀ ਭਾਜਪਾ ਨੂੰ ਇੰਨਾ ਵੱਡਾ ਸਮੱਰਥਨ ਦੇਣ ਲਈ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ।ਉਹਨਾ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਇੱਕ ਕਰ ਦੇਣਗੇ ।ਉਨ੍ਹਾਂ ਕਿਹਾ ਕਿ ਭਾਜਪਾ ਨੇ ਹੁਣ ਆਉਣ ਵਾਲੀਆਂ ਪੰਚਾਇਤ ਅਤੇ ਬਲਾਕ ਸਮਿਤੀ ਤੇ ਹੋਰ ਸਥਾਨਿਕ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਗਲੇ ਚਾਰ ਮਹੀਨਿਆਂ ਵਿੱਚ ਭਾਜਪਾ ਵੱਲੋਂ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਅਤੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ ।

ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਵੋਟਰਾਂ ਦਾ ਧੰਨਵਾਦ ਕਰਦਿਆਂ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਬੇਸ਼ੱਕ ਮੈਂ ਚੋਣ ਹਾਰ ਗਿਆ ਹਾਂ ਪਰ ਚੋਣਾਂ ਤੋਂ ਪਹਿਲਾਂ ਆਪਣੇ ਪੱਧਰ ‘ਤੇ ਜਾਰੀ ਕੀਤੇ ਗਏ ਸੰਕਲਪ ਪੱਤਰ ਵਿੱਚ ਦਿੱਤੇ ਸਾਰੇ ਕੰਮ ਕਰਵਾਉਣ ਦੀ ਕੋਸ਼ਿਸ਼ ਕਰਨਗੇ ।ਉਨ੍ਹਾਂ ਕਿਹਾ ਕਿ ਬੇਸ਼ੱਕ ਭਾਜਪਾ ਪੰਜਾਬ ‘ਚ ਜਿੱਤ ਹਾਸਲ ਨਹੀਂ ਕਰ ਸਕੀ ਪਰ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆ ਗਈ ਹੈ ਅਤੇ ਉਹ ਅਗਲੇ ਤਿੰਨ-ਚਾਰ ਮਹੀਨਿਆਂ ਵਿੱਚ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ-ਤਿੰਨ ਨਵੀਆਂ ਉਡਾਣਾਂ ਸ਼ੁਰੂ ਕਰਵਾਉਣਗੇ ਤੇ ਹਲਕੇ ਦੇ ਹੋਣ ਵਾਲੇ ਹੋਰ ਸਾਰੇ ਕੰਮ ਕਰਵਾਉਣ ਦੀ ਕੋਸ਼ਿਸ਼ ਕਰਨਗੇ ,ਇਸ ਨਾਲ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਕਾਰੋਬਾਰ ਵਧੇਗਾ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ। ਡਾਕਟਰ ਸ਼ੁਭਾਸ ਸ਼ਰਮਾ ਨੇ ਕਿਹਾ ਕਿ ਸੂਬੇ ਵਿੱਚ ਭਾਜਪਾ ਦੀ ਵੋਟ ਪ੍ਰਤੀਸ਼ਤਤਾ 6 ਤੋਂ ਵੱਧ ਕੇ 19 ਹੋ ਗਈ ਹੈ ਜੋ ਕਿ ਤਿੰਨ ਗੁਣਾ ਹੈ ਜਦਕਿ ਆਮ ਆਦਮੀ ਪਾਰਟੀ ਦੀ ਵੋਟ ਪ੍ਰਤੀਸ਼ਤਤਾ 46 ਤੋਂ ਘੱਟ ਕੇ 26 ਰਹਿ ਗਈ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੱਕ ਆਮ ਆਦਮੀ ਪਾਰਟੀ ਦਾ ਵੋਟ ਪ੍ਰਤੀਸ਼ਤ ਸਿੰਗਲ ਅੰਕਾਂ ਵਿੱਚ ਹੋਣਾ ਤੈਅ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਹੁਣ ਭਾਜਪਾ ਆਗੂ ਅਤੇ ਵਰਕਰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟ ਗਏ ਹਨ। ਜੇਕਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਚਾਇਤ ਜਾਂ ਨਗਰ ਨਿਗਮ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਭਾਜਪਾ ਉਸ ਵਿੱਚ ਵੀ ਜ਼ਰੂਰ ਹਿੱਸਾ ਲਵੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੁਹਾਲੀ ਭਾਜਪਾ ਦੇ ਪ੍ਰਧਾਨ ਸੰਜੀਵ ਵਿਸ਼ਿਸ਼ਟ, ਖਜ਼ਾਨਚੀ ਸੁਖਵਿੰਦਰ ਗੋਲਡੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਉੱਭਾ ,ਜੱਗੀ ਅੋਜਲਾ,ਸੂਬਾ ਭਾਜਪਾ ਆਗੂ ਭਾਨੂ ਪ੍ਰਤਾਪ ਤੇ ਮੰਡਲ ਪ੍ਰਧਾਨ ਜਸਮਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...