November 10, 2026, 5:11 am
----------- Advertisement -----------
HomeNewsBreaking Newsਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਕੀਤੀ ਤੌਬਾ, ਪੰਜਾਬ 'ਚ ਇਕੱਲਿਆਂ ਲੜੇਗੀ...

ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਕੀਤੀ ਤੌਬਾ, ਪੰਜਾਬ ‘ਚ ਇਕੱਲਿਆਂ ਲੜੇਗੀ 4 ਨਿਗਮ ਤੇ ਸੰਗਰੂਰ ਦੀ ਉੱਪ ਚੋਣ

Published on

----------- Advertisement -----------

ਚੰਡੀਗੜ੍ਹ, 28 ਅਪ੍ਰੈਲ 2022 – ਪੰਜਾਬ ਵਿੱਚ ਭਾਜਪਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਕਰਕੇ ਚੋਣਾਂ ਨਹੀਂ ਲੜੇਗੀ। ਸੰਗਰੂਰ ਲੋਕ ਸਭਾ ਸੀਟ ਉਪ ਚੋਣ ਅਤੇ 4 ਨਿਗਮਾਂ ਦੀਆਂ ਚੋਣਾਂ ਭਾਜਪਾ ਇਕੱਲਿਆਂ ਲੜੇਗੀ। ਬੁੱਧਵਾਰ ਨੂੰ ਚੰਡੀਗੜ੍ਹ ‘ਚ ਚੋਣਾਂ ਨੂੰ ਲੈ ਕੇ ਭਾਜਪਾ ‘ਚ ਮੰਥਨ ਹੋਇਆ।

ਇਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਕਿ ਉਹ ਇਕੱਲੇ ਹੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬਾਕੀ ਕੇਂਦਰੀ ਲੀਡਰਸ਼ਿਪ ਜੋ ਫੈਸਲਾ ਕਰੇਗੀ, ਉਸ ਨੂੰ ਮੰਨਿਆ ਜਾਵੇਗਾ। ਮੀਟਿੰਗ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਹਿ ਇੰਚਾਰਜ ਨਰਿੰਦਰ ਰੈਨਾ ਵੀ ਮੌਜੂਦ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਬਣੇ ਹਨ। ਇਸ ਵਾਰ ਉਹ ਧੂਰੀ ਸੀਟ ਤੋਂ ਚੋਣ ਲੜ ਕੇ ਵਿਧਾਇਕ ਬਣੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਜਲਦੀ ਹੀ ਇਸ ਸੀਟ ‘ਤੇ ਉਪ ਚੋਣ ਕਰਵਾਈ ਜਾਵੇਗੀ।

ਪੰਜਾਬ ਵਿੱਚ ਇਸ ਸਾਲ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਭਾਜਪਾ ਦਾ ਸ਼ਹਿਰਾਂ ਵਿੱਚ ਚੰਗਾ ਆਧਾਰ ਹੈ। ਇਸ ਕਰਕੇ ਉਹ ਇਕੱਲੇ ਹੀ ਚੋਣ ਲੜਨ ਦੇ ਮੂਡ ਵਿੱਚ ਹਨ। ਹੁਣ ਤੱਕ ਉਹ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜਦੀ ਰਹੀ ਹੈ।

ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਸੀ। ਭਾਜਪਾ ਨੂੰ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਤੋਂ ਕਰਿਸ਼ਮੇ ਦੀ ਉਮੀਦ ਸੀ। ਹਾਲਾਂਕਿ ਕੈਪਟਨ ਆਪਣੀ ਪਟਿਆਲਾ ਸੀਟ ਵੀ ਨਹੀਂ ਬਚਾ ਸਕੇ। ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਕੋਈ ਵੀ ਉਮੀਦਵਾਰ ਚੋਣ ਨਹੀਂ ਜਿੱਤ ਸਕਿਆ। ਭਾਜਪਾ ਵੀ ਸਿਰਫ਼ 2 ਸੀਟਾਂ ‘ਤੇ ਹੀ ਸਿਮਟ ਗਈ। ਦੂਜੇ ਪਾਸੇ ਗਠਜੋੜ ਦੇ ਦੂਜੇ ਭਾਈਵਾਲ ਸੁਖਦੇਵ ਢੀਂਡਸਾ ਦਾ ਅਕਾਲੀ ਦਲ ਵੀ ਇਕ ਵੀ ਸੀਟ ਨਹੀਂ ਜਿੱਤ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...