ਅੱਜ ਭਾਜਪਾ ਵੱਲੋ ਜਨਤਾ ਦੀ ਵਿਧਾਨ ਸਭਾ ਦਾ ਆਯੋਜਨ ਕੀਤਾ ਗਿਆ ਹੈ। ਇਸ ਦੇ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਾਰੇ ਆਗੂ ਅਤੇ ਸਮਰਥਕ ਸੈਕਟਰ 37/ਏ ਸਥਿਤ ਬੱਤਰਾ ਸਿਨੇਮਾ ਦੀ ਪਾਰਕਿੰਗ ਵਿੱਚ ਪਹੁੰਚ ਗਏ ਹਨ। ਇਸ ਦੌਰਾਨ ਜਨਤਾ ਦੀ ਵਿਧਾਨ ਸਭਾ ਵਿੱਚ ਅਜਾਇਬ ਸਿੰਘ ਨੂੰ ਸਪੀਕਰ ਬਣਾਇਆ ਗਿਆ ਹੈ। ਜਨਤਾ ਵਿਧਾਨ ਸਭਾ ਦੀ ਸ਼ੁਰੂਆਤ ਸਿੱਧੂ ਮੂਸੇਵਾਲਾ, ਸੰਦੀਪ ਨੰਗਲ ਅੰਬੀਆਂ, ਨਿਰਮਲ ਕਾਹਲੋਂ, ਪਦਮਸ੍ਰੀ ਜਗਜੀਤ ਸਿੰਘ ਹਾਰਾ, ਸੁਖਦੇਵ ਸਿੰਘ ਖੋਸਲਾ, ਧਰਮਬੀਰ ਅਗਨੀਹੋਤਰੀ, ਪ੍ਰੀਤਮ ਸਿੰਘ, ਨਸ਼ਿਆਂ ਦੀ ਓਵਰਡੋਜ਼ ਦਾ ਸ਼ਿਕਾਰ ਹੋਏ ਕਿਸਾਨਾਂ ਅਤੇ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਜਨਤਾ ਵਿਧਾਨ ਸਭਾ ਪਹੁੰਚੇ।
ਦੱਸ ਦਈਏ ਕਿ ਜਨਤਾ ਵਿਧਾਨ ਸਭਾ ਵਿੱਚ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਨਿੰਦਾ ਦਾ ਮਤਾ ਲਿਆਂਦਾ ਗਿਆ।
ਜ਼ਿਕਰਯੋਗ ਹੈ ਕਿ ਜਿੱਥੇ ‘ਆਪ’ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਲਈ ਰਣਨੀਤੀ ਬਣਾਉਣ ‘ਚ ਰੁੱਝੀ ਹੋਈ ਸੀ, ਉਥੇ ਹੀ ਭਾਜਪਾ ਨੇ ਵੀ ਕੋਰ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਕਿ ਭਾਜਪਾ ਅੱਜ ਸਵੇਰੇ 11:30 ਵਜੇ ਸੈਕਟਰ-37/ਏ ਸਥਿਤ ਬੱਤਰਾ ਸਿਨੇਮਾ ਦੀ ਪਾਰਕਿੰਗ ਵਿੱਚ ਜਨ ਸਭਾ ਕਰੇਗੀ, ਤਾਂ ਜੋ ‘ਆਪ’ ਨੂੰ ਲੋਕਾਂ ਦੇ ਸਾਹਮਣੇ ਬੇਨਕਾਬ ਕੀਤਾ ਜਾ ਸਕੇ।
----------- Advertisement -----------
ਭਾਜਪਾ ਦੀ ਜਨਤਾ ਵਿਧਾਨ ਸਭਾ ਹੋਈ ਸ਼ੁਰੂ, ਸਿੱਧੂ ਮੂਸੇਵਾਲਾ ਸਮੇਤ ਕਈ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
Published on
----------- Advertisement -----------
----------- Advertisement -----------












