September 14, 2026, 8:36 pm
----------- Advertisement -----------
HomeNewsLatest Newsਬੇਅਦਬੀ ਦੇ ਦੋਸ਼ੀ ਦਾ ਮੋਰਿੰਡਾ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਨਾ ਹੋਣ ਦਿੱਤਾ...

ਬੇਅਦਬੀ ਦੇ ਦੋਸ਼ੀ ਦਾ ਮੋਰਿੰਡਾ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਨਾ ਹੋਣ ਦਿੱਤਾ ਜਾਵੇ : ਪ੍ਰਬੰਧਕ ਕਮੇਟੀ

Published on

----------- Advertisement -----------

ਮੋਰਿੰਡਾ 2 ਮਈ : ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਅਤੇ ਡੇਰਾ ਕਾਰ ਸੇਵਾ ਵੱਲੋਂ ਐਸਡੀਐਮ ਮੋਰਿੰਡਾ ਸ੍ਰੀ ਦਿਪਾਂਕਰ ਗਰਗ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਬੇਅਦਬੀ ਦੇ ਦੋਸ਼ੀ ਦਾ ਮੋਰਿੰਡਾ ਦੀ ਕਿਸੇ ਵੀ ਸ਼ਮਸ਼ਾਨਘਾਟ ਵਿੱਚ ਸੰਸਕਾਰ ਨਾ ਹੋਣ ਦਿੱਤਾ ਜਾਵੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਬੰਧਕ ਕਮੇਟੀ ਦੇ ਮੈਂਬਰਾਂ ਹਰਦੀਪ ਸਿੰਘ ਆਨੰਦ, ਰਵਿੰਦਰ ਸਿੰਘ, ਮਨਦੀਪ ਸਿੰਘ ਰੌਣੀ, ਰਾਜਵਿੰਦਰ ਸਿੰਘ ਸਿੱਧੂ ਅਤੇ ਤੀਰਥ ਸਿੰਘ ਭਟੋਆ ਨੇ ਦੱਸਿਆ ਕਿ 24 ਅਪ੍ਰੈਲ ਨੂੰ ਮੋਰਿੰਡਾ ਵਾਸੀ ਇੱਕ ਦੋਸ਼ੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗ੍ੰਥੀ ਸਿੰਘਾਂ ਦੀ ਕੁੱਟਮਾਰ ਕਰਨ ਵਾਲੇ ਦੋਸ਼ੀ ਦੀ ਮੌਤ ਹੋ ਗਈ ਹੈ।

ਮੈਂਬਰਾਂ ਨੇ ਦੱਸਿਆ ਕਿ ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨਾਲ ਕੀਤੀ ਗੱਲਬਾਤ ਉਪਰੰਤ ਅਤੇ ਦੋਸ਼ੀ ਦਾ ਸਮਾਜਿਕ ਅਤੇ ਧਾਰਮਿਕ ਬਾਈਕਾਟ ਹੋਣ ਕਾਰਣ ਇਹ ਫੈਸਲਾ ਲਿਆ ਗਿਆ ਕਿ ਮੋਰਿੰਡਾ ਦੀ ਕਿਸੇ ਵੀ ਸ਼ਮਸ਼ਾਨਘਾਟ ਵਿੱਚ ਦੋਸ਼ੀ ਦਾ ਸੰਸਕਾਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਗ੍ੰਥੀ ਅਰਦਾਸ ਕਰੇਗਾ ਅਤੇ ਨਾ ਹੀ ਕੋਈ ਗੁਰਸਿੱਖ ਸੰਸਕਾਰ ਵਿੱਚ ਸ਼ਾਮਲ ਹੋਵੇਗਾ। ਮੈਂਬਰਾਂ ਨੇ ਦੱਸਿਆ ਕਿ ਦੋਸ਼ੀ ਨਮਿਤ ਪਾਠ ਲਈ ਸ਼ਹਿਰ ਦੇ ਕਿਸੇ ਵੀ ਗੁਰੂ ਘਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਕੋਈ ਪਾਠੀ ਸਿੰਘ ਅਤੇ ਕੀਰਤਨੀ ਜਥਾ, ਦੋਸ਼ੀ ਦੀ ਅੰਤਿਮ ਅਰਦਾਸ ਅਤੇ ਕੀਰਤਨ ਕਰੇਗਾ। ਮੈਂਬਰਾਂ ਨੇ ਦੱਸਿਆ ਕਿ ਐਸਡੀਐਮ ਮੋਰਿੰਡਾ ਸ੍ਰੀ ਦਿਪਾਂਕਰ ਗਰਗ ਨੇ ਭਰੋਸਾ ਦਿੱਤਾ ਹੈ ਕਿ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਸ਼ਹਿਰ ਤੇ ਇਲਾਕੇ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...