October 29, 2026, 7:47 am
----------- Advertisement -----------
HomeNewsBreaking Newsਬਲਾਕ ਲੰਬੀ ਦੇ ਖੇਡ ਸਟੇਡੀਅਮ ਬਾਦਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2024...

ਬਲਾਕ ਲੰਬੀ ਦੇ ਖੇਡ ਸਟੇਡੀਅਮ ਬਾਦਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਪੱਧਰੀ ਖੇਡਾਂ ਸ਼ਾਨੋਸ਼ੌਕਤ ਨਾਲ ਹੋਈਆਂ ਸਮਾਪਤ

Published on

----------- Advertisement -----------

      ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋਸ਼ੌਕਤ ਨਾਲ ਸਮਾਪਤ ਹੋ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਬਲਾਕ ਲੰਬੀ ਵਿਖੇ ਦੂਜੇ ਦਿਨ ਉਮਰ ਵਰਗ 21 ਤੋਂ ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਉਮਰ ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਸ ਮੌਕੇ ਕਬੱਡੀ ਟੀਮ ਦੇ ਅੰਤਰਰਾਸ਼ਟਰੀ ਖਿਡਾਰੀ ਸ਼੍ਰੀ ਨਿਰਵੈਰ ਸਿੰਘ ਘੋਣੀ ਨੇ ਵਿਸ਼ੇਸ਼ ਤੌਰ ’ਤੇ ਇਨ੍ਹਾਂ ਖੇਡਾਂ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰ-14 ਵਾਲੀਬਾਲ ਸਮੈਸ਼ਿੰਗ (ਲੜਕੀਆਂ) ਵਿੱਚ ਜੀ.ਐਸ.ਐਸ ਸਿੱਖਵਾਲਾ ਦੀ ਟੀਮ ਨੇ ਪਹਿਲਾ ਸਥਾਨ, ਅੰ-17 ਅਤੇ ਅੰ-21 ਵਿੱਚ ਦਸ਼ਮੇਸ਼ ਗਰਲਜ ਸਕੂਲ ਬਾਦਲ ਨੇ ਪਹਿਲਾ ਸਥਾਨ, ਅੰ-17 ਵਿੱਚ ਜੀ.ਐਸ.ਐਸ ਫਤੂਹੀਖੇੜਾ ਨੇ ਦੂਜਾ ਅਤੇ ਜੀ.ਐਸ.ਐਸ ਸਿੱਖਵਾਲਾ ਨੇ ਤੀਜਾ ਸਥਾਨ ਹਾਸਿਲ ਕੀਤਾ। ਅਥਲੈਟਿਕਸ ਦੇ ਅੰ-14 ਸ਼ਾਟਪੁਟ ਈਵੇਂਟ ਵਿੱਚ ਰਾਜਦੀਪ ਸਿੰਘ ਨੇ ਪਹਿਲਾ ਸਥਾਨ, ਅਭਿਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ-17 ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਜਾ ਅਤੇ ਗੁਰੂਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਥਲੈਟਿਕਸ ਸ਼ਾਟਪੁੱਟ ਅੰ-17 ਗਰਲਜ ਕੋਮਲਪ੍ਰੀਤ ਕੌਰ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ ਅਤੇ ਸ਼ਿਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਉਮਰ ਵਗਰ 21 ਤੋਂ 30 ਸਾਲ ਲਈ 800 ਮੀਟਰ ਰੇਸ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਕਬੱਡੀ ਨੈਸ਼ਨਲ ਸਟਾਇਲ ਉਮਰ ਵਰਗ ਅੰ-21 ਲੜਕੇ ਵਿੱਚ ਪਿੰਡ ਮਹਿਮੂਦਖੇੜਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਆਧਨੀਆਂ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਲੁਹਾਰਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਲੜਕੀਆਂ ਵਿੱਚ ਸ.ਸ.ਸ.ਸ. ਅਬੂਲ ਖੁਰਾਣਾ ਦੀ ਟੀਮ ਨੇ ਪਹਿਲਾ ਸਥਾਨ, ਮਹਾਰਾਜਾ ਰਣਜੀਤ ਸਿੰਘ ਕਾਲਜ ਪਿੰਡ ਮਲੋਟ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਗੇਮ ਫੁੱਟਬਾਲ ਅੰ-14 ਲੜਕਿਆਂ ਵਿੱਚ ਸਿੰਘੇਵਾਲਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਬਾਦਲ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਫਤੂਹੀਖੇੜਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ-17 ਲੜਕੇ ਫੁੱਟਬਾਲ ਵਿੱਚ ਆਕਸਫੋਰਡ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ, ਖੁੱਡੀਆਂ ਗੁਲਾਬ ਸਿੰਘ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਬਾਦਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...