ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ। ਇਹ ਖੂਨ ਦਾਨ ਕੈਂਪ ਭਲਕੇ ਜਲੰਧਰ ਦੇ ਵਿਰਸਾ ਵਿਹਾਰ ਨਾਮਦੇਵ ਚੌਂਕ ਵਿੱਚ ਆਪ ਆਗੂ ਦੀਪਕ ਬਾਲੀ ਅਤੇ ਦਿ ਲਾਈਫ ਹੈਲਪਰਸ ਵੱਲੋਂ ਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ‘ਆਪ’ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ ‘ਤੇ ਖੂਨਦਾਨ ਕਰਨਾ ਚਾਹੀਦਾ ਹੈ।
ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਇਹ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।
----------- Advertisement -----------
ਮੁੱਖ ਮੰਤਰੀ ਮਾਨ ਦੇ ਜਨਮ ਦਿਨ ਮੌਕੇ ਭਲਕੇ ਸੂਬੇ ਦੇ ਹਰ ਜ਼ਿਲ੍ਹੇ ‘ਚ ‘ਆਪ’ ਵਰਕਰਾਂ ਵੱਲੋਂ ਲਗਾਏ ਜਾਣਗੇ ਖੂਨਦਾਨ ਕੈਂਪ
Published on
----------- Advertisement -----------
----------- Advertisement -----------












