September 22, 2026, 6:00 pm
----------- Advertisement -----------
HomeNewsBreaking Newsਲੁਧਿਆਣਾ 'ਚ 2 ਧਿਰਾਂ 'ਚ ਹੋਈ ਖੂਨੀ ਝੜਪ: ਕੂੜਾ ਸੁੱਟਣ ਨੂੰ ਲੈ...

ਲੁਧਿਆਣਾ ‘ਚ 2 ਧਿਰਾਂ ‘ਚ ਹੋਈ ਖੂਨੀ ਝੜਪ: ਕੂੜਾ ਸੁੱਟਣ ਨੂੰ ਲੈ ਕੇ ਹੋਇਆ ਵਿਵਾਦ

Published on

----------- Advertisement -----------

ਲੁਧਿਆਣਾ, 7 ਸਤੰਬਰ 2022 – ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਚੌਂਕੀ ਕੰਗਣਵਾਲ ਇਲਾਕੇ ਵਿੱਚ ਈਸਟਮੈਨ ਚੌਕ ਨੇੜੇ ਝੁੱਗੀਆਂ ਵਿੱਚ ਰਹਿੰਦੇ ਲੋਕਾਂ ਵਿਚਾਲੇ ਮੰਗਲਵਾਰ ਨੂੰ ਖੂਨੀ ਝੜਪ ਹੋ ਗਈ। ਦੋਵਾਂ ਪਾਸਿਆਂ ਤੋਂ ਇੱਟਾਂ-ਰੋੜੇ ਚਲਾਏ ਗਏ। ਲੜਨ ਵਾਲੇ ਰੋਹਿੰਗਿਆ ਦੱਸੇ ਜਾ ਰਹੇ ਹਨ। ਘਟਨਾ ਵਾਲੀ ਥਾਂ ‘ਤੇ ਕੁਝ ਲੋਕਾਂ ਨੇ ਝੜਪ ਦੀ ਵੀਡੀਓ ਬਣਾਈ, ਜੋ ਹੁਣ ਕਾਫੀ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੜਾਈ ਦਾ ਕਾਰਨ ਇੱਕ ਦੂਜੇ ਦੇ ਘਰ ਅੱਗੇ ਕੂੜਾ ਸੁੱਟਣਾ ਸੀ।

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਨੇ ਮਾਮੂਲੀ ਵਿਵਾਦ ਤੋਂ ਬਾਅਦ ਇਕ-ਦੂਜੇ ‘ਤੇ ਹਮਲਾ ਕਰ ਦਿੱਤਾ। ਲੜਾਈ ਵਿੱਚ ਔਰਤਾਂ ਵੀ ਸ਼ਾਮਲ ਹਨ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਇੱਟਾਂ, ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਸਬੰਧੀ ਚੌਕੀ ਕੰਗਣਵਾਲ ਦੇ ਇੰਚਾਰਜ ਰਾਜਵੰਤ ਸਿੰਘ ਨੇ ਕਿਹਾ ਕਿ ਝੁੱਗੀਆਂ ਦੇ ਲੋਕ ਆਪਸ ਵਿੱਚ ਲੜ ਪਏ ਹਨ। ਪਰ ਇਸ ਸਬੰਧਤ ਸ਼ਿਕਾਇਤ ਅਜੇ ਤੱਕ ਕਿਸੇ ਪਾਸਿਓਂ ਨਹੀਂ ਆਈ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਹੀ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਅਨੁਸਾਰ ਇਹ ਲੋਕ ਪਹਿਲਾਂ ਵੀ ਕਈ ਵਾਰ ਇੱਕ ਦੂਜੇ ਨਾਲ ਝਗੜਾ ਕਰ ਚੁੱਕੇ ਹਨ ਪਰ ਅੱਜ ਮਾਮਲਾ ਵੱਧ ਗਿਆ ਹੈ। ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ ਹਨ। ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ‘ਚ ਵੀ ਵਾਧਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...