September 14, 2026, 4:33 pm
----------- Advertisement -----------
HomeNewsਕੇਂਦਰੀ ਜੇਲ੍ਹ ਪਟਿਆਲਾ ਵਿੱਚ ਹੋਈ ਖੂ.ਨੀ ਝੜਪ, 5 ਕੈਦੀ ਜ਼.ਖਮੀ

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਹੋਈ ਖੂ.ਨੀ ਝੜਪ, 5 ਕੈਦੀ ਜ਼.ਖਮੀ

Published on

----------- Advertisement -----------

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਅਣਪਛਾਤੇ ਵਿਅਕਤੀ ਵੱਲੋਂ ਸੁੱਟੇ ਗਏ ਪੈਕਟ ਕਰਕੇ ਖੂਨੀ ਟਕਰਾਅ ਹੋ ਗਿਆ। ਜੇਲ੍ਹ ਦੇ ਬਾਹਰੋਂ ਸੁੱਟੇ ਗਏ ਪੈਕਟ ਵਿੱਚ ਤੰਬਾਕੂ ਦਾ ਬੰਡਲ ਸੀ। ਇਸ ਦੇ ਲਾਲਚ ਕਰਕੇ ਕਈ ਕੈਦੀ ਆਪਸ ਵਿੱਚ ਲੜ ਪਏ। ਮਾਮਲਾ ਇੰਨਾ ਵੱਧ ਗਿਆ ਕਿ ਕੈਦੀਆਂ ਨੇ ਇੱਕ ਦੂਜੇ ‘ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਜਿਸ ਵਿੱਚ ਕਈ ਕੈਦੀ ਜ਼ਖਮੀ ਹੋਏ ਹਨ। 5 ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। 

ਦੱਸ ਦਈਏ ਘਟਨਾ ਵਿੱਚ ਹਰਸ਼, ਵਿਕਾਸ ਕੁਮਾਰ, ਬਲਬੀਰ ਅਤੇ ਵੀਰ ਨਾਮ ਦੇ ਕੈਦੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੈਦੀ ਵੀਰ ਸਿੰਘ ‘ਤੇ ਤਿੰਨ ਹੋਰ ਵਿਅਕਤੀਆਂ ਨੇ ਆਪਣੇ ਸਾਥੀਆਂ ਸਣੇ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋਂ 7 ਅਕਤੂਬਰ ਦੀ ਰਾਤ ਨੂੰ ਹਸਪਤਾਲ ਵਿੱਚ ਦਾਖ਼ਲ ਸਨ। ਜੇਲ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਸ਼ਨੀਵਾਰ ਸ਼ਾਮ ਨੂੰ ਬੈਰਕਾਂ ਖੁੱਲ੍ਹੀਆਂ ਸਨ, ਇਸ ਦੌਰਾਨ ਜੇਲ ਸਟਾਫ ਨੇ ਦੇਖਿਆ ਕਿ ਕੁਝ ਕੈਦੀ ਇਕ ਦੂਜੇ ‘ਤੇ ਪੱਥਰਾਂ ਨਾਲ ਹਮਲਾ ਕਰ ਰਹੇ ਹਨ। ਜੇਲ੍ਹ ਦੀ ਪੈਟਰੋਲਿੰਗ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਵਿਅਕਤੀਆਂ ਨੂੰ ਰੋਕ ਕੇ ਸਥਿਤੀ ’ਤੇ ਕਾਬੂ ਪਾਇਆ।

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜੇਲ੍ਹ ਦੇ ਬਾਹਰੋਂ ਸੁੱਟੇ ਗਏ ਪੈਕੇਟ ਨਾਲ ਕੈਦੀ ਨੂੰ ਟੱਕਰ ਮਾਰੀ ਗਈ ਸੀ। ਇਸ ਪੈਕਟ ਵਿੱਚੋਂ ਤੰਬਾਕੂ ਦੇ ਪੈਕੇਟ ਲੈਣ ਲਈ ਦੂਜੇ ਗਰੁੱਪ ਨੇ ਲੜਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੋਵੇਂ ਧਿਰਾਂ ਆਪਸ ਵਿੱਚ ਲੜਨ ਲੱਗ ਪਈਆਂ। ਪੁਲਿਸ ਨੇ ਸਾਰੇ ਕੈਦੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...