September 6, 2026, 1:35 am
----------- Advertisement -----------
HomeNewsਅਬੋਹਰ ਦੇ ਰਹਿਣ ਵਾਲੇ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾ.ਸ਼

ਅਬੋਹਰ ਦੇ ਰਹਿਣ ਵਾਲੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾ.ਸ਼

Published on

----------- Advertisement -----------

ਅਬੋਹਰ ਦੇ ਪਿੰਡ ਤੂਤਾਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਬੀਤੀ ਦੇਰ ਰਾਤ ਅਬੋਹਰ ਫਾਜ਼ਿਲਕਾ ਰੋਡ ‘ਤੇ ਸਥਿਤ ਪੁੱਡਾ ਕਲੋਨੀ ਨੇੜੇ ਚਾਹ ਦੇ ਸਟਾਲ ‘ਚ ਲਟਕਦੀ ਮਿਲੀ, ਜਿਸ ਨੂੰ ਥਾਣਾ ਸਿਟੀ ਵਨ ਦੀ ਪੁਲਿਸ ਨੇ ਬਰਾਮਦ ਕਰ ਲਿਆ। ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਤੂਤਾਂਵਾਲੀ ਦਾ ਰਹਿਣ ਵਾਲਾ 30 ਸਾਲਾ ਬਲਜੀਤ ਸਿੰਘ ਅਣਵਿਆਹਿਆ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ। ਬੀਤੀ ਰਾਤ ਉਸ ਦੀ ਲਾਸ਼ ਫਾਜ਼ਿਲਕਾ ਰੋਡ ਚੁੰਗੀ ‘ਤੇ ਚਾਹ ਦੀ ਸਟਾਲ ‘ਚ ਲਟਕਦੀ ਮਿਲੀ। ਸੂਚਨਾ ਮਿਲਦੇ ਹੀ ਨਰ ਸੇਵਾ ਸੰਮਤੀ ਮੈਂਬਰ ਸੋਨੂੰ ਗਰੋਵਰ ਮੌਕੇ ‘ਤੇ ਪਹੁੰਚੇ ਅਤੇ ਥਾਣਾ ਸਿਟੀ ਵਨ ਦੀ ਪੁਲਿਸ ਨੂੰ ਸੂਚਨਾ ਦਿੱਤੀ। 

ਏਐਸਆਈ ਕੁਲਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਲਾਸ਼ ਨੂੰ ਹੇਠਾਂ ਉਤਾਰ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਇੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਲੋਕਾਂ ‘ਤੇ ਉਸ ਦਾ ਕਤਲ ਕਰਕੇ ਲਾਸ਼ ਲਟਕਾਉਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਸੁਨੀਲ ਕੁਮਾਰ ਨਾਲ ਗੱਲ ਕਰਨ ‘ਤੇ ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ | ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਹ ਖੁਦਕੁਸ਼ੀ ਸੀ ਜਾਂ ਕਤਲ ਤੋਂ ਬਾਅਦ ਫਾਹਾ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...