June 6, 2026, 8:16 am
----------- Advertisement -----------
HomeNewsBreaking Newsਲੁਧਿਆਣਾ ਦੀ ਸਾਹਨੇਵਾਲ ਨਹਿਰ 'ਚੋਂ ਮਿਲੀ ਲਾਪਤਾ ਸਹਿਜਪ੍ਰੀਤ ਦੀ ਲਾਸ਼, ਤਾਏ ਨੇ...

ਲੁਧਿਆਣਾ ਦੀ ਸਾਹਨੇਵਾਲ ਨਹਿਰ ‘ਚੋਂ ਮਿਲੀ ਲਾਪਤਾ ਸਹਿਜਪ੍ਰੀਤ ਦੀ ਲਾਸ਼, ਤਾਏ ਨੇ ਨਹਿਰ ‘ਚ ਦਿੱਤਾ ਸੀ ਧੱਕਾ

Published on

----------- Advertisement -----------

ਲੁਧਿਆਣਾ, 21 ਅਗਸਤ 2022 – ਸ਼ਹਿਰ ਦੇ ਅਬਦੁੱਲਾਪੁਰ ਕਸਬੇ ਤੋਂ ਲਾਪਤਾ ਹੋਏ ਸਹਿਜਪ੍ਰੀਤ ਸਿੰਘ ਦੀ ਲਾਸ਼ ਸਾਹਨੇਵਾਲ ਦੀ ਨਹਿਰ ਵਿੱਚੋਂ ਮਿਲੀ ਹੈ। ਜਾਣਕਾਰੀ ਮੁਤਾਬਕ ਉਸ ਦੇ ਚਾਚੇ ਨੇ ਹੀ ਉਸ ਨੂੰ ਨਹਿਰ ‘ਚ ਧੱਕਾ ਦੇ ਦਿੱਤਾ ਸੀ ਅਤੇ ਉਸ ਦੇ ਕਹਿਣ ‘ਤੇ ਬੱਚੇ ਦੀ ਲਾਸ਼ ਬਰਾਮਦ ਹੋਈ ਸੀ। ਹਾਲਾਂਕਿ ਪੁਲਸ ਵੱਲੋਂ ਇਸ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਦੱਸ ਦਈਏ ਕਿ ਬੱਚੇ ਦੇ ਮਾਤਾ-ਪਿਤਾ ਵੱਲੋਂ ਕੀਤੀ ਗਈ ਅਪੀਲ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਹੀ ਸੀ ਅਤੇ ਹਜ਼ਾਰਾਂ ਲੋਕ ਉਸ ਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਸਨ। ਦੱਸ ਦੇਈਏ ਕਿ ਥਾਣਾ ਮਾਡਲ ਟਾਊਨ ਦੀ ਪੁਲਸ ਬੱਚੇ ਦੀ ਲਾਸ਼ ਨੂੰ ਲੱਭਣ ਲਈ ਪੂਰੀ ਰਾਤ ਡੇਰਾ ਅਤੇ ਸਾਹਨੇਵਾਲ ਦੇ ਇਲਾਕੇ ਦੀ ਜਾਂਚ ਕਰਦੀ ਰਹੀ ਅਤੇ ਅੱਜ ਸਵੇਰੇ ਉਸ ਦੀ ਲਾਸ਼ ਗੁਰਦੁਆਰਾ ਸੁਖਚੈਨਸਰ ਨੇੜੇ ਸਾਹਨੇਵਾਲ ਨਹਿਰ ‘ਚੋਂ ਬਰਾਮਦ ਹੋਈ।

ਦੱਸ ਦੇਈਏ ਕਿ ਸੱਤ ਸਾਲਾ ਸਹਿਜਪ੍ਰੀਤ ਸਿੰਘ 18 ਅਗਸਤ ਦੀ ਰਾਤ ਨੂੰ ਘਰੋਂ ਲਾਪਤਾ ਹੋ ਗਿਆ ਸੀ। ਪੁਲਸ ਨੇ ਉਸ ਦੇ ਲਾਪਤਾ ਹੋਣ ‘ਤੇ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਉਹ ਆਪਣੇ ਤਾਏ ਨਾਲ ਮੋਟਰਸਾਈਕਲ ‘ਤੇ ਦੇਖਿਆ ਗਿਆ। ਜਦੋਂ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਹ ਪੁਲਿਸ ਨੂੰ ਵੱਖ-ਵੱਖ ਬਿਆਨ ਦੇ ਰਿਹਾ ਸੀ।

ਪੁਲੀਸ ਨੇ ਜਦੋਂ ਜਾਂਚ ਕੀਤੀ ਤਾਂ ਉਹ ਰਾਤ ਤੱਕ ਬੱਚੇ ਨੂੰ ਗੁਰਦੁਆਰਾ ਸੁਖਚੈਨ ਸਾਹਿਬ ਲੈ ਕੇ ਗਿਆ ਸੀ ਅਤੇ ਉਥੇ ਉਸ ਨੂੰ ਚਾਹ ਵੀ ਪਿਲਾਈ ਸੀ। ਹੁਣ ਬੱਚੇ ਦੇ ਤਾਏ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਇਸ ਪੂਰੇ ਮਾਮਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਇਸ ਬਾਰੇ ਦੁਪਹਿਰ ਬਾਅਦ ਪ੍ਰੈਸ ਕਾਨਫਰੰਸ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...