May 11, 2026, 9:42 pm
----------- Advertisement -----------
HomeNewsBreaking Newsਹਿਮਾਚਲ ਦੇ ਲੂਨਾ 'ਚੋਂ 20 ਦਿਨਾਂ ਬਾਅਦ ਲਾਪਤਾ ਪੰਜਾਬੀ ਨੌਜਵਾਨ ਦੀ ਮਿਲੀ...

ਹਿਮਾਚਲ ਦੇ ਲੂਨਾ ‘ਚੋਂ 20 ਦਿਨਾਂ ਬਾਅਦ ਲਾਪਤਾ ਪੰਜਾਬੀ ਨੌਜਵਾਨ ਦੀ ਮਿਲੀ ਲਾ+ਸ਼

Published on

----------- Advertisement -----------

ਪਠਾਨਕੋਟ, 7 ਦਸੰਬਰ 2023 – ਲਾਪਤਾ ਹੋਏ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਗੱਗਵਾਲ ਦੇ ਰਹਿਣ ਵਾਲੇ ਅਭਿਮਨਿਊ ਭਨੋਟ ਦੀ ਲਾਸ਼ 20 ਦਿਨਾਂ ਬਾਅਦ ਚੰਬਾ-ਭਰਮੌਰ ਹਾਈਵੇ ‘ਤੇ ਰਾਵੀ ਦਰਿਆ ‘ਚੋਂ ਬਰਾਮਦ ਹੋਈ ਹੈ। ਬਿਆਨਾਂ ਦੇ ਆਧਾਰ ‘ਤੇ ਹਿਮਾਚਲ ਪੁਲਸ ਨੇ ਫੂਡ ਕੈਫੇ ਦੇ ਮਾਲਕ ਸਮੇਤ 15 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

ਜਾਣਕਾਰੀ ਮੁਤਾਬਕ ਅਭਿਮਨਿਊ ਭਨੋਟ ਹਿਮਾਚਲ ਦੇ ਲੂਨਾ ‘ਚ ਇਕ ਫੂਡ ਕੈਫੇ ‘ਚ ਕੰਮ ਕਰਦਾ ਸੀ, ਜੋ 16 ਨਵੰਬਰ ਨੂੰ ਲਾਪਤਾ ਹੋ ਗਿਆ ਸੀ। ਕੈਫੇ ਸੰਚਾਲਕ ਨੇ ਥਾਣੇ ‘ਚ ਅਭਿਮਨਿਊ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਦੱਸਿਆ ਜਾ ਰਿਹਾ ਹੈ ਕਿ ਫੂਡ ਕੈਫੇ ਦੇ ਸੰਚਾਲਕ ਦੀ ਕੁਝ ਲੋਕਾਂ ਨਾਲ ਪੁਰਾਣੀ ਦੁਸ਼ਮਣੀ ਸੀ।

ਸ਼ਿਕਾਇਤਕਰਤਾ ਮ੍ਰਿਤਕ ਦੇ ਭਰਾ ਭੀਸ਼ਮ ਭਨੋਟ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸ ਦੇ ਭਰਾ ਅਭਿਮੰਨਿਊ ਨੇ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਕੈਫੇ ‘ਚ 14 ਵਿਅਕਤੀ ਆਏ ਅਤੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਜਾਨ ਨੂੰ ਵੀ ਖਤਰਾ ਹੈ। ਅਭਿਮਨਿਊ ਆਪਣੀ ਜਾਨ ਬਚਾਉਣ ਲਈ ਮੁੱਖ ਸੜਕ ‘ਤੇ ਆ ਗਿਆ ਪਰ ਕੁਝ ਦੇਰ ਬਾਅਦ ਅਚਾਨਕ ਫੋਨ ਬੰਦ ਹੋ ਗਿਆ। ਐਸਪੀ ਚੰਬਾ ਦੇ ਅਭਿਸ਼ੇਕ ਯਾਦਵ ਅਤੇ ਏਐਸਪੀ ਵਿਨੋਦ ਧੀਮਾਨ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਪੁਲਸ ਨੇ 4 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...

ED ਕਾਰਵਾਈ ‘ਤੇ Hampton Sky Realty ਦਾ ਵੱਡਾ ਬਿਆਨ, ਕਿਹਾ – “ਨਿਰਯਾਤ ਪੂਰੀ ਤਰ੍ਹਾਂ ਅਸਲੀ, ਸੱਚ ਦੀ ਹੋਵੇਗੀ ਜਿੱਤ”

**HAMPTON SKY REALTY LIMITED** (ਪਹਿਲਾਂ ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ) **CIN:** L74899DL1987PLC027050 **ਰਜਿਸਟਰਡ ਦਫ਼ਤਰ:** 205, ਦੂਜੀ...