October 8, 2026, 9:39 am
----------- Advertisement -----------
HomeNewsBreaking Newsਸਰਹਿੰਦ ਨਹਿਰ 'ਚੋਂ ਮਿਲੀ ਵਿਦਿਆਰਥੀ ਦੀ ਲਾ+ਸ਼: ਪਿਛਲੇ 8 ਦਿਨਾਂ ਤੋਂ ਸੀ...

ਸਰਹਿੰਦ ਨਹਿਰ ‘ਚੋਂ ਮਿਲੀ ਵਿਦਿਆਰਥੀ ਦੀ ਲਾ+ਸ਼: ਪਿਛਲੇ 8 ਦਿਨਾਂ ਤੋਂ ਸੀ ਲਾਪਤਾ

Published on

----------- Advertisement -----------
  • ਘਰੋਂ ਗਿਆ ਸੀ ਚੰਡੀਗੜ੍ਹ
  • ਪੁਲਿਸ ਤੇ ਪਰਿਵਾਰਕ ਮੈਂਬਰ ਕਰ ਰਹੇ ਸਨ ਭਾਲ

ਨਵਾਂਸ਼ਹਿਰ, 14 ਨਵੰਬਰ 2023 – ਨਵਾਂਸ਼ਹਿਰ-ਰੋਪੜ ਕੌਮੀ ਮਾਰਗ ’ਤੇ ਪੈਂਦੇ ਪਿੰਡ ਰੇਲਮਾਜਰਾ ਦਾ ਇੱਕ ਵਿਦਿਆਰਥੀ ਪਿਛਲੇ 8 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਸਰਹਿੰਦ ਨਹਿਰ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਹੋਈ ਹੈ। ਨੌਜਵਾਨ ਖਰੜ ਕੈਂਪਸ ਦੇ ਰਿਆਤ ਬਾਹੜਾ ਕਾਲਜ ਵਿੱਚ ਬੀ-ਫਾਰਮੇਸੀ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਵੱਲੋਂ ਕਾਠਗੜ੍ਹ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਥਾਣਾ ਕਾਠਗੜ੍ਹ ਦੀ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਪੁਲੀਸ ਚੌਕੀ ਆਸਰੋ ਨੂੰ ਸੌਂਪ ਦਿੱਤੀ ਸੀ।

ਨੌਜਵਾਨ ਦੇ ਨਜ਼ਦੀਕੀ ਰਜਿੰਦਰ ਕੁਮਾਰ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਬੁਲਾਰੇ ਸੁਰਿੰਦਰ ਛਿੰਦਾ ਨੇ ਦੱਸਿਆ ਕਿ ਸੰਦੀਪ ਕੁਮਾਰ ਉਮੇਸ਼ ਕੁਮਾਰ ਵਾਸੀ ਰੇਲ ਮਾਜਰਾ ਦਾ ਲੜਕਾ ਸੀ। ਉਹ ਘਰ ਤੋਂ ਚੰਡੀਗੜ੍ਹ ਗਿਆ ਸੀ ਅਤੇ ਰੋਪੜ ਦੇ ਬੱਸ ਸਟੈਂਡ ‘ਤੇ ਮੋਟਰਸਾਈਕਲ ਖੜ੍ਹਾ ਕੀਤਾ ਸੀ। ਜਦੋਂ ਉਹ 5 ਨਵੰਬਰ ਦੀ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਵਾਲੇ ਚਿੰਤਾ ਵਿੱਚ ਪੈ ਗਏ। ਉਸ ਦੀ ਭਾਲ ਸ਼ੁਰੂ ਕੀਤੀ ਤਾਂ ਪਰਿਵਾਰ ਵਾਲਿਆਂ ਨੇ ਸੋਚਿਆ ਕਿ ਸ਼ਾਇਦ ਉਹ ਆਪਣੇ ਦੋਸਤਾਂ ਨਾਲ ਕਿਤੇ ਰੁਕਿਆ ਹੋਵੇਗਾ।

ਜਦੋਂ ਉਹ ਸਵੇਰ ਤੱਕ ਵਾਪਸ ਨਾ ਆਇਆ ਤਾਂ ਉਸ ਦੇ ਰਿਸ਼ਤੇਦਾਰਾਂ ਦੇ ਘਰ ਪੁੱਛ-ਪੜਤਾਲ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗਾ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਐਸ.ਆਈ ਜਰਨੈਲ ਸਿੰਘ ਨੂੰ ਸੌਂਪ ਦਿੱਤੀ। ਜਰਨੈਲ ਸਿੰਘ ਨੇ ਦੱਸਿਆ ਕਿ ਉਸ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਸੰਦੀਪ ਦੀ ਲਾਸ਼ ਪਿੰਡ ਸਿੰਧਵਾ ਥਾਣਾ ਸਰਹਿੰਦ ਤੋਂ ਸ਼ੱਕੀ ਹਾਲਾਤਾਂ ‘ਚ ਸਰਹਿੰਦ ਨਹਿਰ ‘ਚੋਂ ਬਰਾਮਦ ਹੋਈ ਹੈ।

ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਨੌਜਵਾਨ ਦੀ ਮੌਤ ਭੇਤ ਬਣੀ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...