ਲੁਧਿਆਣਾ ਜੀ.ਐਨ.ਈ ਕਾਲਜ ਵਿੱਚ 19 ਮਈ ਦਿਨ ਐਤਵਾਰ ਨੂੰ ਨੈਸ਼ਨਲ ਲੈਵਲ ਦੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਜਿਸ ਵਿੱਚ ਦੇਸ਼ ਭਰ ਤੋਂ ਨੌਜਵਾਨ ਹਿੱਸਾ ਲੈਣਗੇ। ਜਿਸ ਨੂੰ ਲੈ ਕੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਵਿੱਚ ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਸਮੇਤ ਕਈ ਵਿਦੇਸ਼ੀ ਹਸਤੀਆਂ ਵੀ ਪਹੁੰਚੀਆਂ।
ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨੈਸ਼ਨਲ ਲੈਵਲ ਦੀ ਬਾਡੀ ਬਿਲਡਰ ਚੈਂਪੀਅਨਸ਼ਿਪ ਵਿੱਚ ਪੂਰੇ ਦੇਸ਼ ਭਰ ਤੋਂ ਨੌਜਵਾਨ ਹਿੱਸਾ ਲੈਣਗੇ। ਉਹਨਾਂ ਨੇ ਕਿਹਾ ਕਿ ਨੌਜਵਾਨਾਂ ਦੇ ਲਈ ਵੱਡੇ ਇਨਾਮ ਰੱਖੇ ਗਏ ਹਨ। ਉੱਥੇ ਹੀ ਉਹਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਜਰੂਰ ਖੇਡਾਂ ਨੂੰ ਪ੍ਰਮੋਟ ਕਰਨਾ ਚਾਹੀਦਾ ਹੈ ਜਿਸ ਦੇ ਨਾਲ ਨੌਜਵਾਨ ਉਤਸਾਹਿਤ ਹੋਣਗੇ ਅਤੇ ਨਸ਼ੇ ਦੀ ਦਲਦਲ ਤੋਂ ਦੂਰ ਰਹਿਣਗੇ।
ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਬਦਨਾਮ ਵੀ ਕੀਤਾ ਜਾ ਰਿਹਾ ਹੈ ਪਰ ਪੰਜਾਬ ਵਿੱਚ ਨੌਜਵਾਨ ਨਸ਼ੇ ਵਿੱਚ ਫਸ ਵੀ ਰਹੇ ਹਨ ਜਿਹਨਾਂ ਤੋਂ ਬਚਾਉਣ ਲਈ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ ਜਰੂਰੀ ਹੈ।
----------- Advertisement -----------
ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਲੁਧਿਆਣਾ ਵਿੱਚ 19 ਮਈ ਨੂੰ ਬਾਡੀ ਬਿਲਡਿੰਗ ਚੈਂਪੀਅਨਸ਼ਿਪ
Published on
----------- Advertisement -----------
----------- Advertisement -----------