November 18, 2026, 5:12 pm
----------- Advertisement -----------
HomeNewsBreaking Newsਰਬੜ ਦੀ ਫੈਕਟਰੀ 'ਚ ਬੁਆਇਲਰ ਫਟਿਆ: ਇੱਕ ਮਜ਼ਦੂਰ ਦੀ ਮੌਤ, ਦੂਜਾ ਗੰਭੀਰ...

ਰਬੜ ਦੀ ਫੈਕਟਰੀ ‘ਚ ਬੁਆਇਲਰ ਫਟਿਆ: ਇੱਕ ਮਜ਼ਦੂਰ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Published on

----------- Advertisement -----------

ਲੁਧਿਆਣਾ, 2 ਮਈ 2024 – ਲੁਧਿਆਣਾ ਦੇ ਜਸਪਾਲ ਬੰਗੜ ਇਲਾਕੇ ਵਿੱਚ ਬੁੱਧਵਾਰ ਦੇਰ ਰਾਤ ਇੱਕ ਰਬੜ ਫੈਕਟਰੀ ਵਿੱਚ ਬੁਆਇਲਰ ਫਟ ਗਿਆ। ਇਸ ਹਾਦਸੇ ‘ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਹੈ। ਧਮਾਕੇ ਦੀ ਆਵਾਜ਼ ਤੋਂ ਬਾਅਦ ਆਸ-ਪਾਸ ਦੇ ਲੋਕ ਘਟਨਾ ਵਾਲੀ ਥਾਂ ‘ਤੇ ਇਕੱਠੇ ਹੋ ਗਏ।

ਲੋਕਾਂ ਨੇ ਝੁਲਸੇ ਹੋਏ ਵਿਅਕਤੀ ਨੂੰ ਪੰਪ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਸ ਨੂੰ ਬਚਾ ਨਹੀਂ ਸਕੇ। ਮ੍ਰਿਤਕ ਦਾ ਨਾਂ ਜਗਦੀਸ਼ ਸ਼ਰਮਾ (40) ਹੈ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਦਾ ਨਾਮ ਕੁੰਦਨ ਹੈ।

ਮ੍ਰਿਤਕ ਜਗਦੀਸ਼ ਸ਼ਰਮਾ 5 ਸਾਲ ਤੋਂ ਅੰਮ੍ਰਿਤ ਰਬੜ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਉਹ 4 ਬੱਚਿਆਂ ਦਾ ਪਿਤਾ ਸੀ। ਬੁੱਧਵਾਰ ਰਾਤ ਨੂੰ ਵੀ ਮਜ਼ਦੂਰ ਰੋਜ਼ਾਨਾ ਵਾਂਗ ਫੈਕਟਰੀ ਵਿੱਚ ਕੰਮ ਕਰ ਰਹੇ ਸਨ। ਅਚਾਨਕ ਬਾਇਲਰ ਫਟ ਗਿਆ। ਇਸ ਵਿੱਚ ਉੱਥੇ ਕੰਮ ਕਰਦੇ ਦੋ ਮਜ਼ਦੂਰ ਜਗਦੀਸ਼ ਅਤੇ ਕੁੰਦਨ ਇਸ ਦੀ ਲਪੇਟ ਵਿੱਚ ਆ ਗਏ। ਅੱਗ ਨਾਲ ਦੋਵੇਂ ਬੁਰੀ ਤਰ੍ਹਾਂ ਸੜ ਗਏ। ਜਗਦੀਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕੋਲ ਖੜ੍ਹਾ ਉਸ ਦਾ ਸਾਥੀ ਬਾਇਲਰ ਦੀ ਲਪੇਟ ‘ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ।

ਮ੍ਰਿਤਕ ਦੇ ਪੁੱਤ ਰਾਜਕੁਮਾਰ ਨੇ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਉਸ ਦੇ ਪਿਤਾ ਜਗਦੀਸ਼ ਦੀ ਮੌਤ ਹੋ ਚੁੱਕੀ ਸੀ। ਥਾਣਾ ਸਾਹਨੇਵਾਲ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਫਿਲਹਾਲ ਪਰਿਵਾਰ ਦੇ ਬਿਆਨਾਂ ਦੀ ਉਡੀਕ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...