ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਸਬੰਧੀ ਧਮਕੀ ਭਰੀ ਮੇਲ ਵੀ ਭੇਜੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬੰਬ ਨਿਰੋਧਕ ਦਸਤੇ ਵੀ ਉਥੇ ਪਹੁੰਚ ਗਏ ਹਨ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ ਉਡਾਉਣ ਦੀ ਧਮਕੀ ਮਿਲੀ ਹੈ।
ਜਾਣਕਾਰੀ ਅਨੁਸਾਰ ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਇਆ ਸੀ।
ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਰੀਜ਼ਾਂ ਨੂੰ ਕਿਸੇ ਹੋਰ ਥਾਂ ‘ਤੇ ਭੇਜ ਦਿੱਤਾ ਗਿਆ ਹੈ। ਪਾਰਕਿੰਗ ਏਰੀਆ ਤੋਂ ਲੈ ਕੇ ਵਾਰਡ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਬੰਬ ਸਕੁਐਡ ਦੇ ਨਾਲ-ਨਾਲ ਡਾਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ। ਇੰਸਟੀਚਿਊਟ ‘ਚ ਬੰਬ ਦੀ ਮੌਜੂਦਗੀ ਦੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਚੰਡੀਗੜ੍ਹ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਇਲਾਕਾ ਕੀਤਾ ਸੀਲ; ਜਾਂਚ ਜਾਰੀ
Published on
----------- Advertisement -----------
----------- Advertisement -----------












