July 3, 2026, 9:56 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ;...

ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

Published on

----------- Advertisement -----------

ਚੰਡੀਗੜ੍ਹ/ਐਸਏਐਸ ਨਗਰ, 9 ਮਈ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਨੇ ਅੱਜ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ 48 ਘੰਟਿਆਂ ਅੰਦਰ ਸੁਲਝਾ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਪੀੜਤ ਮੁਨੀਸ਼ ਰਾਣਾ ਉਰਫ਼ ਬਾਊਂਸਰ ਦੀ ਹੱਤਿਆ ਕਰ ਦਿੱਤੀ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਸ਼ੂਟਰਾਂ ਦੀ ਪਛਾਣ ਵਿਕਰਮ ਰਾਣਾ ਉਰਫ਼ ਹੈਪੀ (23) ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ (23) ਵਾਸੀ ਗੁਰੂ ਰਾਮਦਾਸ ਐਨਕਲੇਵ ਖਰੜ ਵਜੋਂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਅਤੇ ਗੋਲੀਆਂ ਦੇ ਚਾਰ ਖਾਲੀ ਖੋਲ ਬਰਾਮਦ ਕਰਨ ਦੇ ਨਾਲ ਨਾਲ ਵਾਰਦਾਤ ‘ਚ ਵਰਤਿਆ ਗਿਆ ਹੌਂਡਾ ਸ਼ਾਈਨ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਐਸ.ਐਸ.ਪੀ. ਐਸ.ਏ.ਐਸ.ਨਗਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਦਰ ਖਰੜ ਵਿਖੇ ਕਤਲ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਮੈਡੀਸਿਟੀ ਨੇੜੇ ਸ਼ੂਟਰਾਂ ਦੀ ਮੌਜੂਦਗੀ ਬਾਰੇ ਭਰੋਸੇਮੰਦ ਅਤੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਸੂਹ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਸਪੈਸ਼ਲ ਸੈੱਲ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਸ਼ੂਟਰਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਸਫ਼ਲ ਰਹੇ।

ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਪਿੱਛਾ ਕਰਨ ’ਤੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂਕਿ ਪੁਲੀਸ ਟੀਮਾਂ ਨੇ ਵੀ ਆਪਣੇ ਬਚਾਅ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਦੋਵਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਐਫਆਈਆਰ ਨੰ. 120 ਮਿਤੀ 7/5/2024 ਨੂੰ ਥਾਣਾ ਸਦਰ ਖਰੜ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...