September 14, 2026, 1:25 am
----------- Advertisement -----------
HomeNewsLatest Newsਬ੍ਰਮ ਸ਼ੰਕਰ ਜਿੰਪਾ ਵੱਲੋਂ ਮੱਧ ਪ੍ਰਦੇਸ਼ ਦੀ ਨਾਗਦਾ ਜਲ ਸਪਲਾਈ ਸਕੀਮ ਦਾ...

ਬ੍ਰਮ ਸ਼ੰਕਰ ਜਿੰਪਾ ਵੱਲੋਂ ਮੱਧ ਪ੍ਰਦੇਸ਼ ਦੀ ਨਾਗਦਾ ਜਲ ਸਪਲਾਈ ਸਕੀਮ ਦਾ ਦੌਰਾ

Published on

----------- Advertisement -----------

ਚੰਡੀਗੜ੍ਹ, 6 ਜਨਵਰੀ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ‘ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ ਤਾਂ ਜੋ ਲੰਬੇ ਸਮੇਂ ਤੱਕ ਪਾਣੀ ਦੀ ਗੁਣਵੱਤਾ ਨਾਲ ਪ੍ਰਭਾਵਿਤ ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਮਹੁੱਈਆ ਕਰਵਾਇਆ ਜਾ ਸਕੇ। ਇਸ ਦੌਰੇ ਦੌਰਾਨ ਜਿੰਪਾ ਨੂੰ ਦੱਸਿਆ ਗਿਆ ਕਿ ਮੱਧ ਪ੍ਰਦੇਸ਼ ਦੇ ਨਾਗਦਾ ਵਿਖੇੇ ਚੰਬਲ ਦਰਿਆ ਉੱਪਰ ਬੰਨ੍ਹ ਲਗਾ ਕੇ ਪਾਣੀ ਨੂੰ ਇੱਕਠਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਵਾਟਰ ਟ੍ਰੀਟਮੈਟ ਪਲਾਂਟ ਵਿਚ ਇਸਦਾ ਸ਼ੁੱਧੀਕਰਨ ਅਤੇ ਕੀਟਾਣੂ ਮੁਕਤ ਕਰਨ ਤੋਂ ਬਾਅਦ ਪਲਾਂਟ ਦੀ ਟੈਂਕੀ ਰਾਹੀਂ 22 ਪਿੰਡਾਂ ਦੀਆਂ ਟੈਂਕੀਆ ਵਿੱਚ ਭੇਜਿਆ ਜਾਂਦਾ ਹੈ। ਸਬੰਧਤ ਗ੍ਰਾਮ ਪੰਚਾਇਤਾਂ ਅਤੇ ਜਲ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਖਪਤਕਾਰਾਂ ਕੋਲੋਂ 80 ਰੁਪਏ ਪ੍ਰਤੀ ਮਹੀਨਾ ਪ੍ਰਤੀ ਘਰ ਦੇ ਹਿਸਾਬ ਨਾਲ ਮਹੀਨਾਵਾਰ ਬਿੱਲ ਵਸੂਲਿਆ ਜਾਂਦਾ ਹੈ। ਸਾਰੇ 22 ਪਿੰਡਾਂ ਦੇ ਹਰੇਕ ਘਰ ਨੂੰ ਇਸ ਸਕੀਮ ਰਾਹੀਂ ਪਾਣੀ ਸਪਲਾਈ ਕੀਤਾ ਜਾਂਦਾ ਹੈ।

ਜਿੰਪਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਚੱਲ ਰਹੀਆਂ ਨਹਿਰੀ ਅਤੇ ਦਰਿਆਈ ਪਾਣੀ ‘ਤੇ ਆਧਾਰਤ ਉਸਾਰੇ ਜਾ ਰਹੇ ਪ੍ਰੋਜੈਕਟਾਂ ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੈ ਜਿੱਥੇ ਪੰਜਾਬ ਦੇ ਸਾਰੇ ਪੇਂਡੂ ਘਰਾਂ ‘ਚ ਪਾਈਪਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਜਿੰਪਾ ਨੇ ਨਾਗਦਾ ਪ੍ਰੋਜੈਕਟ ਦਾ ਦੌਰਾ ਕਰਨ ਵਾਲੇ ਪੰਜਾਬ ਦੇ ਵਫਦ ਨੂੰ ਹਦਾਇਤ ਕੀਤੀ ਕਿ ਉਹ ਨਾਗਦਾ ਪ੍ਰੋਜੈਕਟ ਦੀਆਂ ਚੰਗੀਆਂ ਪ੍ਰੈਕਟਿਸਜ਼ ਨੂੰ ਪੰਜਾਬ ਵਿੱਚ ਚਲ ਰਹੇ ਨਹਿਰੀ ਪ੍ਰੋਜੈਕਟਾਂ ਵਿਚ ਵੀ ਲਾਗੂ ਕਰਨ। ਇਸ ਮੌਕੇ ਉਜੈਨ ਦੇ ਵਿਧਾਇਕ ਦਲੀਪ ਸਿੰਘ ਗੁੱਜਰ, ਰਜ਼ੇਸ ਦੂਬੇ, ਨਿਗਰਾਨ ਇੰਜੀਨੀਅਰ ਹੁਸ਼ਿਆਰਪੁਰ ਅਤੇ ਜਲ ਨਿਗਮ ਇੰਦੌਰ ਦੇ ਜਨਰਲ ਮੈਨੇਜਰ ਇੰਜੀਨੀਅਰ ਜੇ.ਪੀ. ਗਨੋਟ ਸਮੇਤ ਸਥਾਨਕ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...