September 21, 2026, 5:43 am
----------- Advertisement -----------
HomeNewsBreaking Newsਪੰਜਾਬ ਪੁਲਿਸ ਦੀ ਬੱਸ ਦੀਆਂ ਬਰੇਕਾਂ ਹੋਈਆਂ ਫੇਲ੍ਹ, ਸ਼ਰਾਬ ਦੇ ਠੇਕੇ ਵਿੱਚ...

ਪੰਜਾਬ ਪੁਲਿਸ ਦੀ ਬੱਸ ਦੀਆਂ ਬਰੇਕਾਂ ਹੋਈਆਂ ਫੇਲ੍ਹ, ਸ਼ਰਾਬ ਦੇ ਠੇਕੇ ਵਿੱਚ ਜਾ ਵੜੀ, 4 ਮੁਲਾਜ਼ਮ ਜ਼ਖਮੀ

Published on

----------- Advertisement -----------

ਲੁਧਿਆਣਾ, 13 ਮਾਰਚ 2024 – ਲੁਧਿਆਣਾ ਦੇ ਬੱਸ ਸਟੈਂਡ ਨੇੜੇ ਮੰਗਲਵਾਰ ਦੇਰ ਰਾਤ ਪੰਜਾਬ ਪੁਲਿਸ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿੱਚ 13 ਤੋਂ ਵੱਧ ਪੁਲੀਸ ਮੁਲਾਜ਼ਮ ਬੈਠੇ ਸਨ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਤੇਜ਼ ਰਫ਼ਤਾਰ ਬੱਸ ਸ਼ਰਾਬ ਦੇ ਠੇਕੇ ਵਿੱਚ ਜਾ ਵੜੀ। ਦੱਸਿਆ ਜਾ ਰਿਹਾ ਹੈ ਕਿ ਬ੍ਰੇਕ ਫੇਲ ਹੋਣ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਇਸ ਹਾਦਸੇ ‘ਚ ਕਰੀਬ ਚਾਰ ਪੁਲਸ ਕਰਮਚਾਰੀ ਮਾਮੂਲੀ ਜ਼ਖਮੀ ਹੋਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਸ਼ਰਾਬ ਦੀ ਦੁਕਾਨ ਦਾ ਸ਼ਟਰ ਟੁੱਟ ਗਿਆ। ਪੁਲੀਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਜਾ ਰਹੇ ਸਨ।

ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲੀਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬ੍ਰੇਕ ਫੇਲ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ ਹੈ। ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ। ਠੇਕੇ ਦੇ ਡਰਾਈਵਰ ਨੇ ਵੀ ਦੇਰ ਰਾਤ ਹੀ ਸ਼ਟਰ ਦੀ ਮੁਰੰਮਤ ਕਰਵਾਈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਇਲਾਜ ਵੀ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...