April 21, 2026, 11:19 am
----------- Advertisement -----------
HomeNewsLatest Newsਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਲਈ...

ਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਲਈ ਮਹੀਨੇ ਦੇ ਅੰਦਰ-ਅੰਦਰ ਯੋਜਨਾ ਬਣਾਉਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਹਰ ਘਰ ਨੂੰ ਟੂਟੀ ਵਾਲਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਪੁਲਾਂਘ ਪੁੱਟਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਸ਼ਹਿਰ ਅਤੇ ਇਸ ਜ਼ਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਹ ਇਥੇ ਆਪਣੇ ਦਫ਼ਤਰ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਤਾਲਮੇਲ ਨਾਲ ਕੰਮ ਕਰਨ ਲਈ ਆਖਦਿਆਂ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨੂਰਪੁਰ ਬੇਦੀ ਨੇੜੇ ਸਤਲੁਜ ਦਰਿਆ ਤੋਂ ਟੈਪਿੰਗ ਪੁਆਇੰਟ ਨੂੰ ਅੰਤਿਮ ਰੂਪ ਦੇਣ ਦੀ ਹਦਾਇਤ ਕੀਤੀ। ਇਹ ਪ੍ਰਸਤਾਵਿਤ ਪ੍ਰਾਜੈਕਟ ਹੁਸ਼ਿਆਰਪੁਰ ਸ਼ਹਿਰ ਅਤੇ ਗੜ੍ਹਸ਼ੰਕਰ ਤੇ ਮਾਹਿਲਪੁਰ ਬਲਾਕਾਂ ਤੋਂ ਇਲਾਵਾ ਕੰਢੀ/ਬੀਤ ਖੇਤਰ ਦੇ 350 ਪਿੰਡਾਂ ਨੂੰ ਪੀਣਯੋਗ ਸਤਹੀ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਚੱਲ ਰਹੇ 15 ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪ੍ਰਾਜੈਕਟਾਂ ਦੇ ਇਨਟੇਕ ਢਾਂਚੇ ਨੂੰ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਅੱਗੇ ਦੱਸਿਆ ਕਿ ਇਹ 15 ਪ੍ਰਾਜੈਕਟ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਤਲਵਾੜਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਲਗਭਗ 1700 ਪਿੰਡਾਂ ਨੂੰ ਕਵਰ ਕਰਨਗੇ।

ਜਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਬਣਾਏ ਜਾ ਰਹੇ 59 ਐਸ.ਟੀ.ਪੀਜ਼. ਵਿੱਚ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਸੋਧਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲੋੜਾਂ ਬਾਰੇ ਯਤਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਸ੍ਰੀ ਵਿਪੁਲ ਉਜਵਲ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਚੀਫ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਕੁਲਦੀਪ ਸਿੰਘ ਸੈਣੀ ਅਤੇ ਮੁੱਖ ਇੰਜਨੀਅਰ (ਹੈੱਡਕੁਆਰਟਰ) ਜਲ ਸਰੋਤ ਸ੍ਰੀ ਈਸ਼ਵਰ ਦਾਸ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...