September 14, 2026, 1:25 am
----------- Advertisement -----------
HomeNewsLatest Newsਬ੍ਰਮ ਸ਼ੰਕਰ ਜਿੰਪਾ “ਵਾਟਰ ਵਿਜ਼ਨ 2047” ਸਬੰਧੀ ਦੋ ਰੋਜ਼ਾ ਕੌਮੀ ਕਾਨਫਰੰਸ ‘ਚ...

ਬ੍ਰਮ ਸ਼ੰਕਰ ਜਿੰਪਾ “ਵਾਟਰ ਵਿਜ਼ਨ 2047” ਸਬੰਧੀ ਦੋ ਰੋਜ਼ਾ ਕੌਮੀ ਕਾਨਫਰੰਸ ‘ਚ ਲੈਣਗੇ ਹਿੱਸਾ

Published on

----------- Advertisement -----------

ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ “ਵਾਟਰ ਵਿਜ਼ਨ 2047” ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ ਲੈਣਗੇ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਕਰਨਗੇ। ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੀ ਆਲ ਇੰਡੀਆ ਸਾਲਾਨਾ ਸੂਬਾ ਮੰਤਰੀਆਂ ਦੀ ਪਾਣੀ ਸਬੰਧੀ ਹੋਣ ਵਾਲੀ ਦੋ ਰੋਜ਼ਾ ਕਾਨਫਰੰਸ ਦਾ ਥੀਮ “ਵਾਟਰ ਵਿਜ਼ਨ 2047” ਰੱਖਿਆ ਗਿਆ ਹੈ। ਇਸ ਅਹਿਮ ਕਾਨਫਰੰਸ ਦਾ ਪ੍ਰਬੰਧ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਕੌਮੀ ਪਾਣੀ ਮਿਸ਼ਨ ਵੱਲੋਂ ਕੀਤਾ ਗਿਆ ਹੈ। ਦੋ ਦਿਨਾਂ ਵਿਚ ਕਈ ਵਿਸ਼ਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਜਿਨ੍ਹਾਂ ਵਿਚ ਮੁੱਖ ਤੌਰ ‘ਤੇ “ਵਾਟਰ ਵਿਜ਼ਨ 2047”, ਪਾਣੀ ਦੀ ਘਾਟ, ਜ਼ਿਆਦਾ ਪਾਣੀ ਅਤੇ ਪਹਾੜੀ ਇਲਾਕਿਆਂ ਵਿਚ ਪਾਣੀ ਦੀ ਸੁਰੱਖਿਆ, ਗੰਦੇ ਪਾਣੀ ਦੀ ਮੁੜ ਵਰਤੋਂ, ਪਾਣੀ ਪ੍ਰਬੰਧਨ ਅਤੇ ਮੌਸਮ ਤਬਦੀਲੀ ਦਾ ਪਾਣੀਆਂ ‘ਤੇ ਅਸਰ ਵਰਗੇ ਵਿਸ਼ੇ ਪ੍ਰਮੁੱਖ ਹੋਣਗੇ।

ਇਸ ਮੌਕੇ ‘ਜਲ ਇਤਿਹਾਸ’ ਨਾਂ ਦਾ ਇਕ ਸਬ-ਪੋਰਟਲ ਵੀ ਲਾਂਚ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੁਚੱਜੀ ਵਰਤੋਂ ਅਤੇ ਪੰਜਾਬ ਦੇ ਹਰੇਕ ਪੇਂਡੂ ਘਰ ਵਿਚ ਪਾਣੀ ਪਹੁੰਚਾਉਣ ਦੀ ਆਪਣੀ ਪ੍ਰਾਪਤੀ ਨੂੰ ਕੌਮੀ ਪੱਧਰ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਮਾਹਰਾਂ ਵੱਲੋਂ ਪੇਸ਼ ਕੀਤੇ ਵਿਚਾਰ ਸੂਬੇ ਵਿਚ ਭਵਿੱਖ ‘ਚ ਪਾਣੀ ਦੀ ਵਰਤੋਂ ਸਬੰਧੀ ਸੁਚਾਰੂ ਕਦਮ ਉਠਾਉਣ ਲਈ ਅਹਿਮ ਭੂਮਿਕਾ ਅਦਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...