November 13, 2026, 1:20 am
----------- Advertisement -----------
HomeNewsLatest Newsਬੱਚਿਆਂ ਤੇ ਨੌਜਵਾਨਾਂ ਦੇ ਲਈ ਬਹਾਦਰੀ ਪੁਰਸਕਾਰ 2024 ਲਈ ਨਾਮਜ਼ਦਗੀਆਂ ਦੀ ਮੰਗ,...

ਬੱਚਿਆਂ ਤੇ ਨੌਜਵਾਨਾਂ ਦੇ ਲਈ ਬਹਾਦਰੀ ਪੁਰਸਕਾਰ 2024 ਲਈ ਨਾਮਜ਼ਦਗੀਆਂ ਦੀ ਮੰਗ, ਪੜ੍ਹੋ ਵੇਰਵਾ

Published on

----------- Advertisement -----------

ਕਪੂਰਥਲਾ, 30 ਅਗਸਤ: ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ ਵਲੋਂ ਬੱਚਿਆਂ ਅਤੇ ਨੌਜਵਾਨਾਂ ਦੇ ਲਈ ਰਾਸ਼ਟਰੀ ਬਹਾਦਰੀ ਪੁਰਸਕਾਰ 2024 ਦੇ ਲਈ 5 ਅਕਤੂਬਰ 2024 ਤੱਕ ਨਾਮਜ਼ਦਗੀਆਂ ਭਰਨ ਦੀ ਮੰਗ ਕੀਤੀ ਗਈ ਹੈ,ਜਿਸ ਤਹਿਤ 6 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਤੋਂ 24 ਸਾਲ ਤੱਕ ਦੇ ਨੌਜਵਾਨਾਂ ਵਲੋਂ ਕੀਤੇ ਗਏ ਬਹਾਦੁਰੀ ਦੇ ਕੰਮਾਂ ਲਈ ਸਨਮਾਨਿਤ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕੌਸਿਲ ਪੰਜਾਬ ਵੱਲੋਂ 6 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਤੋਂ 24 ਸਾਲ ਤੱਕ ਦੇ ਨੌਜਵਾਨਾਂ ਲਈ ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਵੱਲੋਂ ਰਾਸ਼ਟਰੀ ਬਹਾਦਰੀ ਪੁਰਸਕਾਰ – 2024 ਦਿੱਤਾ ਜਾਣਾ ਹੈ, ਜਿੰਨਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਜਾਨ ਖਤਰੇ ਵਿੱਚ ਪਾ ਕੇ ਕਿਸੇ ਦੂਸਰੇ ਦੀ ਜਾਨ ਨੂੰ ਬਚਾਇਆ ਹੋਵੇ ਅਤੇ ਇਸ ਵਿੱਚ ਕਿਸੇ ਵੀ ਸਮਾਜਿਕ ਬੁਰਾਈ ਦੇ ਵਿਰੁੱਧ ਕੀਤਾ ਜਾਣ ਵਾਲਾ ਕੰਮ ਵੀ ਸ਼ਾਮਲ ਹੋਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਬਹਾਦਰੀ ਦੀ ਖਬਰ ਕਿਸੇ ਵੀ ਅਖ਼ਬਾਰ ਅਤੇ ਟੀ.ਵੀ. ਚੈਨਲ ‘ਤੇ ਪਬਲਿਸ਼ ਹੋਈ ਹੋਵੇ ਅਤੇ ਇਹ ਘਟਨਾ 1 ਜੁਲਾਈ 2023 ਤੋਂ 30 ਸਤੰਬਰ 2024 ਤੱਕ ਵਾਪਰੀ ਹੋਣੀ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਮੀਨੇਸ਼ਨ ਦੇ ਲਈ ਆਈ.ਸੀ.ਸੀ.ਡਬਲਿਊ ਦੀ ਵੈੱਬਸਾਈਟ ਤੋਂ ਪ੍ਰੋਫਾਰਮਾ ਡਾਊਨਲੋਡ ਕੀਤਾ ਜਾ ਸਕਦਾ ਹੈ ਜਿਸ ਤਹਿਤ ਉਮੀਦਵਾਰ ਦੀ ਸਿਫਾਰਿਸ਼ ਦੇ ਲਈ ਸਕੂਲ ਦੇ ਪ੍ਰਿੰਸੀਪਲ/ਹੈੱਡਮਾਸਟ ,ਰਾਜ ਦੇ ਕੌਂਸਲ ਫਾਰ ਚਾਈਲਡ ਵੈੱਲਫੇਅਰ ਦੇ ਪ੍ਰਧਾਨ/ਜਨਰਲ ਸਕੱਤਰ ਜਾਂ ਕਿਸੇ ਸੇਵਾਮੁਕਤ ਸਰਕਾਰੀ ਅਫਸਰ ਵਲੋਂ ਸਿਫਾਰਿਸ਼ ਕਰਕੇ ਪ੍ਰੋਫਾਰਮਾ ਮੁਕੰਮਲ ਜਾਣਕਾਰੀ ਨਾਲ ਭਰਕੇ ਡਿਪਟੀ ਕਮਿਸ਼ਨਰ ਦਫਤਰ ਵਿਖੇ 5 ਅਕਤੂਬਰ 2024 ਤੱਕ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...