November 13, 2026, 3:16 pm
----------- Advertisement -----------
HomeNewsLatest News15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ...

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

Published on

----------- Advertisement -----------

ਚੰਡੀਗੜ੍ਹ, 14 ਅਗਸਤ 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ ਇਹ ਮੁਕੱਦਮਾ ਪਿੰਡ ਮੱਦੋਕੇ, ਜ਼ਿਲ੍ਹਾ ਮੋਗਾ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤੀ ਆਡੀਓ ਰਿਕਾਰਡਿੰਗ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਡੀਓ ਰਿਕਾਰਡਿੰਗ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸਹਾਇਕ ਕੁਲੈਕਟਰ, ਅਜੀਤਵਾਲ, ਮੋਗਾ ਜਿਲ੍ਹਾ ਦੀ ਅਦਾਲਤ ਨੇ ਉਕਤ ਸ਼ਿਕਾਇਤਕਰਤਾ ਨੂੰ ਜ਼ਮੀਨ ਦੀ ਮਾਲਕੀ ਦਿਵਾਉਣ ਲਈ ਦਖ਼ਲ ਦੇਣ ਵਾਸਤੇ ਵਾਰੰਟ ਜਾਰੀ ਕੀਤਾ ਸੀ ਅਤੇ ਇਸ ਮਕਸਦ ਲਈ ਉਕਤ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਉਸ ਕੋਲ਼ੋਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਦੋਸ਼ ਸਹੀ ਪਾਇਆ ਗਿਆ।

ਇਸ ਤੋਂ ਬਾਅਦ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਚਮਕੌਰ ਸਿੰਘ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਜਿਸ ਦੌਰਾਨ ਇਸ ਤਹਿਸੀਲ ਦਫ਼ਤਰ ਵਿਖੇ ਤਾਇਨਾਤ ਹੋਰ ਮੁਲਾਜ਼ਮ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...