November 13, 2026, 10:04 am
----------- Advertisement -----------
HomeNewsLatest News50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ...

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 30 ਅਗਸਤ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਵਿਰੁੱਧ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਸੁਨੀਲ ਕੁਮਾਰ ਵਾਸੀ ਪਿੰਡ ਦੀਵਾਨ ਖੇੜਾ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਕਸਬਾ ਖੂਹੀਆਂ ਸਰਵਰ ਵਿਖੇ ਉਸਾਰੀ ਸਮੱਗਰੀ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ ‘ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਉਸਾਰੀ ਸਮੱਗਰੀ ਮੁਹੱਈਆ ਕਰਵਾਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਉਕਤ ਟੈਕਸ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ 1,20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਸਬੰਧ ਵਿੱਚ ਟੈਕਸ ਕੁਲੈਕਟਰ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਇਸ ਉਪਰੰਤ ਇਸ ਤਫਤੀਸ਼ੀ ਰਿਪੋਰਟ ਦੇ ਆਧਾਰ ‘ਤੇ ਇਹ ਸਾਬਤ ਹੋਇਆ ਕਿ ਉਕਤ ਮੁਲਜ਼ਮ ਕਰਮਚਾਰੀ ਨੇ ਉਕਤ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਟੈਕਸ ਕੁਲੈਕਟਰ ਗੁਲਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...