November 16, 2026, 9:53 pm
----------- Advertisement -----------
HomeNewsBreaking Newsਲਾੜੇ-ਲਾੜੀ ਨੇ ਲਾਵਾਂ ਤੋਂ ਪਹਿਲਾਂ ਕੀਤਾ ਖੂਨਦਾਨ, ਲੋਕਾਂ ਨੇ ਕੀਤੀ ਸ਼ਲਾਘਾ

ਲਾੜੇ-ਲਾੜੀ ਨੇ ਲਾਵਾਂ ਤੋਂ ਪਹਿਲਾਂ ਕੀਤਾ ਖੂਨਦਾਨ, ਲੋਕਾਂ ਨੇ ਕੀਤੀ ਸ਼ਲਾਘਾ

Published on

----------- Advertisement -----------
  • ਕਿਹਾ ਜਿਵੇ ਵੋਟ ਦਾ ਇਸਤੇਮਾਲ ਕਰਨਾ ਜ਼ਰੂਰੀ, ਇੰਝ ਹੀ ਖੂਨਦਾਨ ਕਰਨਾ ਵੀ ਜ਼ਰੂਰੀ
  • ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਵੈਲਫੇਅਰ ਸੋਸਾਇਟੀ ਵੱਲੋਂ ਕੀਤਾ ਗਿਆ ਲੋੜਵੰਦ ਧੀਆਂ ਦਾ ਅਨੰਦ ਕਾਰਜ

ਅੰਮ੍ਰਿਤਸਰ, 28 ਫਰਵਰੀ 2022 (ਮਨਜਿੰਦਰ ਸਿੰਘ) – ਅੰਮ੍ਰਿਤਸਰ ਦੇ ਹਲਕਾ ਰਾਜਾ ਸਾਂਸੀ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਵੈਲਫੇਅਰ ਸੁਸਾਇਟੀ ਵੱਲੋਂ ਲੋੜਵੰਦ ਗਰੀਬ ਧੀਆਂ ਦੇ ਅਨੰਦ ਕਾਰਜ ਕਰਵਾਏ ਗਏ। ਇਸ ਦੌਰਾਨ ਹੀ ਸੰਸਥਾ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ,ਇਸ ਮੌਕੇ ਇੱਕ ਵਿਲੱਖਣ ਤਸਵੀਰ ਵੇਖਣ ਨੂੰ ਮਿਲੀ ਕਿ ਲਾਵਾਂ ਲੈਣ ਤੋਂ ਪਹਿਲਾਂ ਲਾੜਾ ਲਾੜੀ ਨੇ ਖੂਨਦਾਨ ਕੀਤਾ।

ਇਸ ਮੌਕੇ ਲੜਕੀ ਦੇ ਪਿਤਾ ਨੇ ਸੰਸਥਾ ਦੇ ਨੌਜਵਾਨ ਮੈਂਬਰਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਉਸਦੀ ਧੀ ਦਾ ਵਿਆਹ ਇਨ੍ਹਾਂ ਨੌਜਵਾਨਾਂ ਦੇ ਉਪਰਾਲੇ ਸਦਕਾ ਨੇਪਰੇ ਚੜ੍ਹਿਆ ਹੈ, ਉੱਥੇ ਹੀ ਉਹਨਾਂ ਕਿਹਾ ਕਿ ਸੰਸਥਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਸੀ। ਜਿਸ ਵਿੱਚ ਲਾੜੇ-ਲਾੜੀ ਨੇ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਲਾਵਾਂ ਤੋਂ ਪਹਿਲਾਂ ਖੂਨਦਾਨ ਕੀਤਾ ,ਉਥੇ ਹੀ ਉਹਨਾਂ ਕਿਹਾ ਕਿ ਜਿਵੇਂ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਜਰੂਰੀ ਹੈ ਇੰਝ ਹੀ ਹਰ ਇਨਸਾਨ ਨੂੰ ਮਨੁੱਖਤਾ ਦੀ ਸੇਵਾ ਵਾਸਤੇ ਖੂਨਦਾਨ ਕਰਨਾ ਚਾਹੀਦਾ ਹੈ,ਇਸ ਛੋਟੇ ਜਿਨ੍ਹੇ ਉਪਰਾਲੇ ਨਾਲ ਕਈ ਕੀਮਤਾਂ ਜਾਨਾ ਬਚਾਈਆਂ ਜਾ ਸਕਦੀਆਂ ਹਨ।

ਉੱਥੇ ਹੀ ਸੰਸਥਾ ਦੇ ਨੌਜਵਾਨ ਮੈਂਬਰਾਂ ਨੇ ਕਿਹਾ ਕਿ ਉਹਨਾ ਦੀ ਸੰਸਥਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਧੀਆਂ ਦੇ ਆਨੰਦ ਕਾਰਜ ਵੀ ਕਰਵਾਏ ਜਾਂਦੇ ਹਨ,ਉਹਨਾਂ ਕਿਹਾ ਕਿ ਅੱਜ ਵੀ ਉਹਨਾਂ ਵੱਲੋਂ 2 ਧੀਆਂ ਦੇ ਅਨੰਦ ਕਾਰਜ ਕਰਵਾਏ ਗਏ ਹਨ, ਉੱਥੇ ਹੀ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ ਸੀ,ਜਿੱਥੇ ਲਾੜੇ ਅਤੇ ਲਾੜੀ ਨੇ ਲਾਵਾਂ ਲੈਣ ਤੋਂ ਪਹਿਲਾਂ ਮਨੁੱਖਤਾ ਦੀ ਸੇਵਾ ਵਾਸਤੇ ਆਪਣਾ ਫਰਜ ਸਮਝਦੇ ਹੋਏ ਖੂਨਦਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...