July 24, 2026, 2:20 am
----------- Advertisement -----------
HomeNewsBreaking Newsਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ,...

ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------

ਕੇਂਦਰੀ ਸਿੱਖਿਆ ਮੰਤਰਾਲੇ ਦੁਆਰਾ ਸਕੂਲੀ ਸਿੱਖਿਆ ਦੀ ਕੀਤੀ ਗਈ ਦਰਜਾਬੰਦੀ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਅੱਜ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਜੀ ਨੇ ਸਮੂਹ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪੰਜਾਬ ਵੱਲੋਂ ਪਹਿਲਾ ਸਥਾਨ ਹਾਸਲ ਕਰਨ ਦੀ ਇਸ ਖ਼ੁਸ਼ੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਾਲ ਸਾਂਝਾ ਕਰਨ ਅਤੇ ਉਹਨਾਂ ਦਾ ਮੂੰਹ ਮਿੱਠਾ ਕਰਵਾਉਣ ਲਈ ਮੁੱਖ ਮੰਤਰੀ ਨਿਵਾਸ ਸਥਾਨ ਦੇ ਬਾਹਰ ਲੱਡੂ ਲੈ ਕੇ ਪਹੁੰਚੇ ਬਰਿੰਦਰ ਢਿੱਲੋਂ ਨੂੰ ਚੰਡੀਗੜ੍ਹ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ।


ਬਰਿੰਦਰ ਢਿੱਲੋਂ ਨੇ ਕਿਹਾ ਕਿ ਪਿਛਲੇ ਪੰਜ ਸਾਲਾ ਦੌਰਾਨ ਕਾਂਗਰਸ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਚੱਕੇ ਗਏ ਕਦਮਾਂ ਤੇ ਸਕੂਲੀ ਅਧਿਆਪਕਾਂ ਦੀ ਮਿਹਨਤ ਸਦਕਾ ਪੰਜਾਬ ਪਹਿਲੇ ਸਥਾਨ ‘ਤੇ ਪਹੁੰਚਾਇਆ। ਪਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਛੋਟੀ ਛੋਟੀ ਗੱਲ ਤੇ ਵੱਡੇ ਵੱਡੇ ਇਸ਼ਤਿਹਾਰ ਦੇਣ ਵਾਲੀ ਆਪ ਸਰਕਾਰ ਅੱਜ ਖ਼ੁਸ਼ ਕਿਉਂ ਨਹੀਂ ਹੈ? ਇਸ ਜਿੱਤ ਦੇ ਹੱਕਦਾਰ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਨੂੰ ਉਤਸ਼ਾਹਿਤ ਕਿਉਂ ਨਹੀਂ ਕੀਤਾ ਜਾ ਰਿਹਾ?

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਗ਼ਲਤ ਪ੍ਰਚਾਰ ਕਰ ਪੰਜਾਬ ਦੇ ਸਕੂਲਾਂ ਨੂੰ ਬਦਨਾਮ ਕੀਤਾ ਗਿਆ ਸੀ। ਪਰ ਅੱਜ ਪੰਜਾਬ ਨੇ ਇਹ ਸਿੱਧ ਕਰ ਦਿੱਤਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਬਾਕੀ ਸੂਬਿਆਂ ਦੇ ਨਾਲ ਨਾਲ ਦਿੱਲੀ ਨਾਲੋਂ ਕਿਤੇ ਜ਼ਿਆਦਾ ਬਿਹਤਰ ਹੈ। ਬਰਿੰਦਰ ਢਿੱਲੋਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਉਮੀਦ ਕਰਦੇ ਹਨ ਕਿ ਉਹ ਅਧਿਆਪਕਾਂ ਦੀ ਮਿਹਨਤ ਅਤੇ ਸਿੱਖਿਆ ਵਿਭਾਗ ਨੂੰ ਉਤਸ਼ਾਹਿਤ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...