November 18, 2026, 12:26 am
----------- Advertisement -----------
HomeNewsBreaking Newsਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਵਲੋਂ ਭਗਵੰਤ ਮਾਨ ਨਾਲ ਮੁਲਾਕਾਤ

ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਵਲੋਂ ਭਗਵੰਤ ਮਾਨ ਨਾਲ ਮੁਲਾਕਾਤ

Published on

----------- Advertisement -----------
  • ਮੁੱਖ ਮੰਤਰੀ ਵਲੋਂ ਚੰਡੀਗੜ੍ਹ-ਲੰਡਨ ਵਿਚਕਾਰ ਸਿੱਧੀ ਉਡਾਨ ਸ਼ੁਰੂ ਕਰਨ ਦੀ ਮੰਗ
  • ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧ ਬਾਰੇ ਵੀ ਮੁੱਖ ਮੰਤਰੀ ਨੇ ਯੂ.ਕੇ ਤੋਂ ਮਾਹਿਰਾਂ ਅਤੇ ਤਕਨਾਲੋਜੀ ਦੇ ਪ੍ਰਦਾਨ ਕਰਨ ਬਾਰੇ ਬੇਨਤੀ ਕੀਤੀ

ਚੰਡੀਗੜ੍ਹ, 5 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ `ਤੇ ਸ਼ੁਰੂ ਕਰਨ ਲਈ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ।

ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਤਾਂ ਜੋ ਯੂ.ਕੇ. ਵਿੱਚ ਵੱਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ।ਉਹਨਾਂ ਨੇ ਭਗਵੰਤ ਮਾਨ ਨੂੰ ਉਹਨਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਰਕਾਰ ਬਣਾਉਣ ਲਈ ਭਾਰੀ ਫਤਵਾ ਹਾਸਿਲ ਕਰਨ ਲਈ ਵੀ ਵਧਾਈ ਦਿੱਤੀ।

ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ `ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ।

ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧਨ ਦੇ ਖਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀਆਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲੀਨ ਰੋਵੇਟ ਨੇ ਇਨ੍ਹਾਂ ਖੇਤਰਾਂ ਵਿੱਚ ਤਕਨਾਲੋਜੀ ਪ੍ਰਦਾਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਕਿਉਂਕਿ ਯੂ.ਕੇ. ਕੋਲ ਇਨ੍ਹਾਂ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਭ ਤੋਂ ਉੱਨਤ ਮੁਹਾਰਤ ਹੈ।

ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਦੱਸਿਆ ਕਿ ਯੂ.ਕੇ. ਵਿੱਚ ਕੁਝ ਉੱਨਤ ਪੀ.ਜੀ ਕੋਰਸ ਹਨ ਜੋ ਕੁਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਦੀਆਂ ਵੱਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਵਿੱਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।

ਇਸੇ ਤਰ੍ਹਾਂ, ਉਨਾਂ ਨੇ ਸੂਬਾ ਖੇਡ ਯੂਨੀਵਰਸਿਟੀ ਨਾਲ ਆਪਸੀ ਅਧਾਰ `ਤੇ ਕੁਝ ਨਵੇਂ ਕੋਰਸ ਸ਼ੁਰੂ ਕਰਨ ਲਈ ਆਪਣੀ ਇੱਛਾ ਜ਼ਾਹਰ ਕੀਤੀ ਤਾਂ ਜੋ ਦੋਵਾਂ ਪਾਸਿਆਂ ਦੇ ਵਿਦਿਆਰਥੀਆਂ ਨੂੰ ਵਧੀਆ ਅੰਤਰਰਾਸ਼ਟਰੀ ਅਭਿਆਸਾਂ ਰਾਹੀਂ ਖੇਡ ਵਿਗਿਆਨ ਨੂੰ ਅਪਣਾ ਕੇ ਖੇਡ ਸਿੱਖਿਆ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਅਤੇ ਖੇਡ ਕੋਚਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਉੱਨਤ ਕੋਰਸਾਂ ਨਾਲ ਲੈਸ ਕੀਤਾ ਜਾ ਸਕੇ।

ਭਗਵੰਤ ਮਾਨ ਨੇ ਦੌਰੇ ਤੇ ਆਏ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਰਥਕ ਢੰਗ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਪਹਿਲਕਦਮੀਆਂ ਦਾ ਸਵਾਗਤ ਕਰੇਗੀ। ਮੁੱਖ ਮੰਤਰੀ ਅਤੇ ਕੈਰੋਲਿਨ ਰੋਵੇਟ ਦੋਵਾਂ ਨੇ ਆਪਸੀ ਹਿੱਤ ਦੇ ਕਈ ਹੋਰ ਮੁੱਦਿਆਂਤੇ ਵੀ ਚਰਚਾ ਕੀਤੀ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਮਿਸ਼ਨ ਦੇ ਉਪ ਮੁਖੀ ਅਮਨਦੀਪ ਗਰੇਵਾਲ ਵੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...