October 9, 2026, 7:07 am
----------- Advertisement -----------
HomeNewsLatest News68 ਸਾਲਾਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਮਿਲੇ ਭੈਣ-ਭਰਾ

68 ਸਾਲਾਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਮਿਲੇ ਭੈਣ-ਭਰਾ

Published on

----------- Advertisement -----------

ਭਾਰਤ-ਪਾਕਿਸਤਾਨ ਦੀ ਵੰਡ ਦੇ ਦਰਦ ਦੀ ਇੱਕ ਹੋਰ ਕਹਾਣੀ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਦੇਖਣ ਨੂੰ ਮਿਲੀ ਹੈ। ਪਾਕਿਸਤਾਨ ਦੇ ਸ਼ੇਖਪੁਰਾ ਦੀ ਰਹਿਣ ਵਾਲੀ 68 ਸਾਲਾ ਸਕੀਨਾ ਆਪਣੇ ਜਨਮ ਤੋਂ ਬਾਅਦ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਪਣੇ 80 ਸਾਲਾ ਭਰਾ ਗੁਰਮੇਲ ਸਿੰਘ ਨੂੰ ਮਿਲੀ ਹੈ। ਆਪਣੇ ਜਨਮ ਤੋਂ ਲੈ ਕੇ, ਉਸਨੇ ਆਪਣੇ ਭਰਾ ਨੂੰ ਸਿਰਫ ਤਸਵੀਰਾਂ ਵਿੱਚ ਦੇਖਿਆ ਸੀ। ਪਹਿਲੀ ਵਾਰ ਇੱਕ ਦੂਜੇ ਨੂੰ ਦੇਖ ਕੇ ਇੱਕ ਦੂਜੇ ਦੇ ਹੰਝੂ ਪੂੰਝਦੇ ਰਹੇ।
ਦੱਸ ਦਈਏ ਕਿ 1947 ਦੀ ਵੰਡ ਸਮੇਂ ਸਕੀਨਾ ਦਾ ਪਰਿਵਾਰ ਜੱਸੋਵਾਲ, ਲੁਧਿਆਣਾ ਵਿੱਚ ਰਹਿੰਦਾ ਸੀ। ਵੰਡ ਵੇਲੇ ਸਕੀਨਾ ਦਾ ਪਰਿਵਾਰ ਪਾਕਿਸਤਾਨ ਚਲਾ ਗਿਆ ਸੀ। ਪਿਤਾ ਦਾ ਨਾਮ ਵਲੀ ਮੁਹੰਮਦ ਅਤੇ ਦਾਦਾ ਜੀ ਦਾ ਨਾਮ ਜਾਮੁ ਸੀ। ਸਕੀਨਾ ਕਹਿੰਦੀ ਹੈ- ਪਰਿਵਾਰ ਪਾਕਿਸਤਾਨ ਆ ਗਿਆ, ਪਰ ਮਾਂ ਭਾਰਤ ‘ਚ ਹੀ ਰਹੀ। ਆਜ਼ਾਦੀ ਦੇ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਇਹ ਸਮਝੌਤਾ ਹੋਇਆ ਸੀ ਕਿ ਲਾਪਤਾ ਹੋਏ ਲੋਕਾਂ ਨੂੰ ਪਰਿਵਾਰਾਂ ਨਾਲ ਮਿਲਾਇਆ ਜਾਵੇ । ਜਿਸ ਤੋਂ ਬਾਅਦ ਪਿਤਾ ਨੇ ਪਾਕਿਸਤਾਨ ਸਰਕਾਰ ਤੋਂ ਮਦਦ ਮੰਗੀ।
ਜਿਸ ਤੋਂ ਬਾਅਦ ਪਾਕਿਸਤਾਨੀ ਫੌਜ ਦੇ ਜਵਾਨ ਉਸ ਦੀ ਮਾਂ ਨੂੰ ਲੈਣ ਪਿੰਡ ਜੱਸੋਵਾਲ ਪਹੁੰਚੇ। ਜਦੋਂ ਫੌਜ ਮਾਂ ਨੂੰ ਲੈਣ ਪਹੁੰਚੀ ਤਾਂ 5 ਸਾਲਾ ਭਰਾ ਘਰ ਨਹੀਂ ਸੀ। ਮਾਂ ਨੇ ਭਰਾ ਨੂੰ ਬੁਲਾਇਆ, ਪਰ ਉਹ ਆਲੇ-ਦੁਆਲੇ ਵੀ ਨਹੀਂ ਸੀ। ਪਾਕਿ ਫੌਜ ਨੇ ਕਿਹਾ ਕਿ ਉਹ ਹੋਰ ਇੰਤਜ਼ਾਰ ਨਹੀਂ ਕਰ ਸਕਦੇ ਅਤੇ ਭਰਾ ਭਾਰਤ ਵਿਚ ਹੀ ਰਿਹਾ। ਸਕੀਨਾ ਦੇ ਦੱਸਿਆ ਕਿ ਉਸ ਦਾ ਜਨਮ ਆਜ਼ਾਦੀ ਤੋਂ ਬਾਅਦ 1955 ਵਿੱਚ ਪਾਕਿਸਤਾਨ ਵਿੱਚ ਹੋਇਆ ਸੀ।
ਸਕੀਨਾ ਨੇ ਦੱਸਿਆ ਕਿ ਉਸ ਨੇ ਵੱਡੇ ਹੋ ਰਹੇ ਆਪਣੇ ਭਰਾ ਨੂੰ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਹੀ। ਕਾਫੀ ਸਮੇ ਬਾਅਦ ਜਦ ਧੀ ਦੇ ਪਤੀ ਨੂੰ ਸਕੀਨਾ ਦੀ ਕਹਾਣੀ ਦਾ ਪਤਾ ਲੱਗਾ ਤਾਂ ਉਸ ਨੇ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਪਾਕਿਸਤਾਨ ਦੇ ਯੂਟਿਊਬ ਚੈਨਲ ਨੇ ਸਕੀਨਾ ਕੋਲ ਰੱਖੇ ਕੁਝ ਪੱਤਰਾਂ ਦੀ ਮਦਦ ਨਾਲ ਪੰਜਾਬ, ਭਾਰਤ ਵਿੱਚ ਸੰਪਰਕ ਟਰੇਸਿੰਗ ਸ਼ੁਰੂ ਕੀਤੀ। ਪਿਛਲੇ ਸਾਲ ਦੇ ਅੰਤ ‘ਚ ਸਕੀਨਾ ਨੇ ਪਹਿਲੀ ਵਾਰ ਆਪਣੇ ਭਰਾ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਸੀ। ਇਸ ਤੋਂ ਬਾਅਦ ਸਕੀਨਾ ਅਤੇ ਉਸ ਦੇ ਭਰਾ ਗੁਰਮੇਲ ਦੇ ਪਰਿਵਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਿਲਣ ਦੀ ਯੋਜਨਾ ਬਣਾਈ। ਗੁਰਮੇਲ ਆਪਣੀ ਭੈਣ ਨੂੰ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...