ਬੀਐਸਐਫ ਦੀ ਸਖ਼ਤੀ ਦੇ ਬਾਵਜੂਦ ਪਾਕਿਸਤਾਨ ਦਾ ਇੱਕ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਅੰਦਰ ਦਾਖਿਲ ਹੋਇਆ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ ਦੌਰਾਨ ਡਰੋਨ ਨੂੰ ਜ਼ਬਤ ਕਰ ਲਿਆ। ਡਰੋਨ ਦੇ ਨਾਲ ਹੀ ਬੀਐਸਐਫ ਨੇ 3.50 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਹੈ।
ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮਾਹਵਾ ਤੋਂ ਬਰਾਮਦ ਕੀਤਾ ਗਿਆ ਹੈ। ਇਹ ਡਰੋਨ ਦਿਨ ਵੇਲੇ ਭਾਰਤੀ ਸਰਹੱਦ ਵਿੱਚ ਘੁਸਪੈਠ ਕਰ ਗਿਆ ਸੀ। ਪਰ ਕਿਸੇ ਨੇ ਇਸ ਨੂੰ ਡਿੱਗਦੇ ਦੇਖਿਆ ਅਤੇ ਬੀਐਸਐਫ ਨੂੰ ਸੂਚਿਤ ਕੀਤਾ ਗਿਆ।
ਬੀਐਸਐਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਪਿੰਡ ਮਹਾਵਾ ਵਿੱਚ ਸਰਚ ਅਭਿਆਨ ਚਲਾਇਆ। ਜਿਸ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਡਰੋਨ ਨੂੰ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਕਵਾਡਕਾਪਟਰ DJI Mavic ਛੋਟਾ ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨੀ ਤਸਕਰ ਪਿਛਲੇ ਕੁਝ ਸਮੇਂ ਤੋਂ ਕਰ ਰਹੇ ਹਨ। ਇਸ ਦੇ ਨਾਲ ਹੀ ਅੱਧਾ ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਬੀਐਸਐਫ ਵੱਲੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 3.5 ਕਰੋੜ ਰੁਪਏ ਦੱਸੀ ਗਈ ਹੈ।
----------- Advertisement -----------
ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਅਤੇ 3.5 ਕਰੋੜ ਦੀ ਹੈਰੋਇਨ ਬਰਾਮਦ
Published on
----------- Advertisement -----------
----------- Advertisement -----------