ਕਲ ਦੇਰ ਰਾਤ ਬੀਐੱਸਐੱਫ ਦੀ ਆਦੀਆ ਪੋਸਟ ਤੇ ਡਰੋਨ ਦੀ ਗਤੀਵਿਧੀ ਵੇਖੇ ਜਾਣ ਤੋਂ ਬਾਅਦ ਬੀਐਸਐਫ ਦੇ ਜਵਾਨਾ ਅਤੇ ਪੁਲਿਸ ਵਲੋ ਇਲਾਕੇ ਵਿੱਚ ਚਲਾਏ ਗਏ ਸਰਚ ਓਪਰੇਸ਼ਨ ਦੌਰਾਨ ਪਿੰਡ ਅੱਲੜ ਪਿੰਡੀ ਤੋਂ ਪੁਲਿਸ ਨੇ 12 ਪੈਕੇਟ ਹੈਰੋਈਨ 19 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਅੱਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਜਗਪ੍ਰੀਤ ਸਿੰਘ ਵਾਸੀ ਅਲਾਦ ਪਿੰਡੀ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਸੈਨਿਕਾਂ ਨੇ ਬੀਤੇ ਸ਼ਨੀਵਾਰ ਰਾਤ ਨੂੰ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਪਹਿਲਾਂ ਕਿ ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰਦੇ, ਡਰੋਨ ਉੱਥੋਂ ਚਲਾ ਗਿਆ। ਡਰੋਨ ਕਰੀਬ 8 ਮਿੰਟ ਤੱਕ ਭਾਰਤੀ ਸਰਹੱਦ ਦੇ ਅੰਦਰ ਰਿਹਾ।