ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਡਿਊਟੀ ਦੌਰਾਨ ਬੀਐੱਸਐੱਫ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਦੋਂ ਬੀਐੱਸਐੱਫ ਦਾ ਜਵਾਨ ਖਾਣਾ ਖਾਣ ਤੋਂ ਬਾਅਦ ਡਿਊਟੀ ‘ਤੇ ਗਿਆ ਤਾਂ ਅਚਾਨਕ ਉਹ ਚੱਕਰ ਖਾ ਕੇ ਹੇਠਾਂ ਡਿੱਗ ਗਿਆ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਬੀ.ਓ.ਪੀ ਚੱਕ ਅਮੀਰਾ ਵਿਖੇ ਡਿਊਟੀ ‘ਤੇ ਤਾਇਨਾਤ ਬੀ.ਐੱਸ.ਐੱਫ ਜਵਾਨ ਮੁਗੰਧਾ ਮਾਧਵਨ ਪੁੱਤਰ ਬਲਾਨ ਵਾਸੀ ਤਾਮਿਲਨਾਡੂ ਦੀ ਮੌਤ ਹੋ ਗਈ ਹੈ ਜਿਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਸ਼ੱਕ ਹੈ ਕਿ ਬੀਐਸਐਫ ਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੋ ਸਕਦੀ ਹੈ। ਫਿਲਹਾਲ ਮ੍ਰਿਤਕ ਬੀਐਸਐਫ ਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
----------- Advertisement -----------
ਫਾਜ਼ਿਲਕਾ ਵਿੱਚ ਬੀਐਸਐਫ ਜਵਾਨ ਦੀ ਮੌਤ
Published on
----------- Advertisement -----------
----------- Advertisement -----------












