ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦੀ ਪਿੰਡ ਰਾਏ ਦੇ ਬਾਹਰ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਬੀਐਸਐਫ ਦੀ ਇੱਕ ਪਾਰਟੀ ਪੰਜਾਬ ਪੁਲਿਸ ਦੇ ਨਾਲ ਸ਼ੁੱਕਰਵਾਰ ਰਾਤ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਫੋਰਸ ਦੇ ਜਵਾਨਾਂ ਨੇ ਪਾਕਿ ਪਾਸਿਓਂ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣੀ ਜਿਸ ਤੋਂ ਬਾਅਦ ਉਸ ‘ਤੇ ਗੋਲੀਬਾਰੀ ਕੀਤੀ। ਅਚਾਨਕ ਜਵਾਨਾਂ ਨੂੰ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਬੀਐਸਐਫ ਦੇ ਹੋਰ ਬਲਾਂ ਨੂੰ ਉਥੇ ਬੁਲਾਇਆ ਗਿਆ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ। ਜਵਾਨਾਂ ਨੇ ਪਿੰਡ ਦੇ ਬਾਹਰ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪੁਲਸ ਫੋਰਸ ਵੀ ਉਥੇ ਪਹੁੰਚ ਗਈ।
ਇਸ ਦੌਰਾਨ ਜਵਾਨਾਂ ਨੇ ਪਿੰਡ ਦੇ ਬਾਹਰ ਸਥਿਤ ਇੱਕ ਖੇਤ ਵਿੱਚੋਂ ਪੀਲੀ ਟੇਪ ਵਿੱਚ ਲਪੇਟਿਆ ਇੱਕ ਪੈਕਟ ਬਰਾਮਦ ਕੀਤਾ। ਇਸ ਪੈਕੇਟ ਦੇ ਅੰਦਰ ਪੰਜ ਵੱਖ-ਵੱਖ ਪੈਕਟ ਸਨ, ਜਿਨ੍ਹਾਂ ਨੂੰ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ।
----------- Advertisement -----------
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, ਬੀਐਸਐਫ ਜਵਾਨਾਂ ਵੱਲੋਂ ਡਰੋਨ ‘ਤੇ ਗੋ.ਲੀ.ਬਾਰੀ, 5.5 ਕਿਲੋ ਹੈਰੋਇਨ ਬਰਾਮਦ
Published on
----------- Advertisement -----------
----------- Advertisement -----------












