November 7, 2026, 5:15 am
----------- Advertisement -----------
HomeNewsBreaking Newsਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ...

ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਬੀ.ਐੱਸ.ਐੱਫ. ਨੇ ਕੀਤਾ ਢੇਰ

Published on

----------- Advertisement -----------

ਫਾਜ਼ਿਲਕਾ, 2 ਜੁਲਾਈ 2024 – ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦੀ ਇਲਾਕੇ ‘ਚ ਬੀਤੀ ਰਾਤ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਓਪੀ ਸਾਦਕੀ ਨੇੜੇ ਭਾਰਤ-ਪਾਕਿ ਸਰਹੱਦ ਪਾਰ ਕਰਕੇ ਪਾਕਿਸਤਾਨ ਦੇ ਇੱਕ ਨਾਗਰਿਕ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਅਲਰਟ ਜਾਰੀ ਕੀਤਾ ਅਤੇ ਰੁਕਣ ਦਾ ਇਸ਼ਾਰਾ ਕੀਤਾ।

ਇਸ ਦੇ ਬਾਵਜੂਦ ਜਦੋਂ ਉਹ ਭਾਰਤ-ਪਾਕਿਸਤਾਨ ਸਰਹੱਦ ਵਿੱਚ ਦਾਖਲ ਹੋਣ ਲੱਗਾ ਤਾਂ ਬੀਐਸਐਫ ਨੇ ਗੋਲੀ ਚਲਾ ਦਿੱਤੀ। ਉਸ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਅਤੇ ਉਸ ਦੀ ਮੌਤ ਹੋ ਗਈ। ਇਹ ਕਾਰਵਾਈ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀਐਸਐਫ ਦੀ 55ਵੀਂ ਬਟਾਲੀਅਨ ਨੇ ਕੀਤੀ ਹੈ। ਹਾਲਾਂਕਿ ਮ੍ਰਿਤਕ ਪਾਕਿਸਤਾਨੀ ਨਾਗਰਿਕ ਕੋਲੋਂ ਕੁਝ ਸਿਗਰੇਟ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡੀਐੱਸਪੀ ਸ਼ੁਬੇਗ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਨੇੜੇ ਪਾਕਿਸਤਾਨੀ ਨਾਗਰਿਕ ਵੱਲੋਂ ਕੀਤੀ ਗਈ ਘੁਸਪੈਠ ਕਾਰਨ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਫਿਲਹਾਲ ਉਨ੍ਹਾਂ ਵੱਲੋਂ ਇਸ ਮਾਮਲੇ ‘ਚ ਪੋਸਟਮਾਰਟਮ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...