ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੰਘਣੀ ਧੁੰਦ ਹੋਣ ਕਾਰਨ ਡਰੋਨ ਅਤੇ ਹੈਰੋਇਨ ਮਿਲਣ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ।ਜਿਸ ਨੂੰ ਠੱਲ ਪਾਉਣ ਲਈ ਸਰਹੱਦੀ ਇਲਾਕਿਆਂ ਵਿੱਚ ਸਮੇਂ ਸਮੇਂ ‘ਤੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਸਰਚ ਅਭਿਆਨ ਚਲਾਇਆ ਜਾਂਦਾ ਹੈ, ਜਿਸ ਤਹਿਤ ਸਰਹੱਦ ਦੇ ਆਲੇ-ਦੁਆਲੇ ਖੇਤਾਂ ਵਿੱਚ ਤਲਾਸ਼ੀ ਲਈ ਜਾਂਦੀ ਹੈ।
ਤਾਜਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਬੀਐਸਐਫ ਅਤੇ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਇਕ ਛੋਟਾ ਡਰੋਨ ਬਰਾਮਦ ਕੀਤਾ ਗਿਆ। ਇਹ ਡਰੋਨ ਬੜੋਪਾਲ ਪਿੰਡ ਨੇੜੇ ਸਥਿਤ ਡਰੇਨ ਨੇੜਿਓਂ ਬਰਾਮਦ ਕੀਤਾ ਗਿਆ ਹੈ। ਡਰੋਨ ਦਾ ਮਾਡਲ DJI Mavic 3 Xalic ਹੈ ਜੋ ਚੀਨ ਵਿੱਚ ਬਣਿਆ ਹੈ।
----------- Advertisement -----------
ਅੰਮ੍ਰਿਤਸਰ ‘ਚ ਬੀਐੱਸਐੱਫ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਡਰੋਨ ਬਰਾਮਦ
Published on
----------- Advertisement -----------
----------- Advertisement -----------












