ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨੇੜਿਓਂ ਕਰੀਬ 1.030 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਬੀਐਸਐਫ ਨੇ ਦਿੱਤੀ ਹੈ।
ਬੀਐਸਐਫ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਬਚਨ ਸਿੰਘ ਕੀ ਢਾਣੀ ਵਿੱਚ ਸਰਹੱਦੀ ਕੰਡਿਆਲੀ ਤਾਰ ਨੇੜਿਓਂ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਗਸ਼ਤ ਦੌਰਾਨ ਜਵਾਨਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਨੇੜੇ ਇਕ ਸ਼ੱਕੀ ਪੈਕਟ ਮਿਲਿਆ। ਫਿਲਹਾਲ ਇਹ ਪਤਾ ਲਗਾਉਣ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਹੈਰੋਇਨ ਸਮੱਗਲਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਸੀ ਜਾਂ ਨਹੀਂ।
----------- Advertisement -----------
ਬੀਐਸਐਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
Published on
----------- Advertisement -----------
----------- Advertisement -----------












