September 9, 2026, 6:20 pm
----------- Advertisement -----------
HomeNewsਅੰਮ੍ਰਿਤਸਰ 'ਚ ਦੀਵਾਲੀ ਵਾਲੇ ਦਿਨ ਬੀ.ਐੱਸ.ਐੱਫ. ਨੇ ਜ਼ਬਤ ਕੀਤਾ ਪਾਕਿਸਤਾਨੀ ਡਰੋਨ, ਤਲਾਸ਼ੀ...

ਅੰਮ੍ਰਿਤਸਰ ‘ਚ ਦੀਵਾਲੀ ਵਾਲੇ ਦਿਨ ਬੀ.ਐੱਸ.ਐੱਫ. ਨੇ ਜ਼ਬਤ ਕੀਤਾ ਪਾਕਿਸਤਾਨੀ ਡਰੋਨ, ਤਲਾਸ਼ੀ ਮੁਹਿੰਮ ਜਾਰੀ

Published on

----------- Advertisement -----------

ਅੰਮ੍ਰਿਤਸਰ ‘ਚ ਦੀਵਾਲੀ ਵਾਲੇ ਦਿਨ ਪਾਕਿਸਤਾਨੀ ਤਸਕਰਾਂ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜਿਆ ਚੀਨ ਦਾ ਬਣਿਆ ਡਰੋਨ ਜ਼ਬਤ ਕੀਤਾ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਡਰੋਨ ਦੇ ਨਾਲ ਭੇਜੀ ਗਈ ਸ਼ੱਕੀ ਵਸਤੂ ਨੂੰ ਵੀ ਬਰਾਮਦ ਕੀਤਾ ਜਾ ਸਕੇ। 

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਹ ਡਰੋਨ ਅਟਾਰੀ ਸਰਹੱਦ ਨਾਲ ਲੱਗਦੇ ਪਿੰਡ ਨੇਸ਼ਟਾ ਤੋਂ ਜ਼ਬਤ ਕੀਤਾ ਹੈ। ਇਹ ਚੀਨ ਦਾ ਬਣਿਆ ਡਰੋਨ ਹੈ। ਜਿਸ ਨੂੰ Quadcopter DJI Mavic 3 Classic ਕਿਹਾ ਜਾਂਦਾ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੂੰ ਡਰੋਨ ਦੀ ਆਵਾਜਾਈ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਨੇਸ਼ਟਾ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

 ਮਾਹਿਰਾਂ ਨੇ ਦੱਸਿਆ ਕਿ ਪਾਕਿਸਤਾਨੀ ਸਮੱਗਲਰਾਂ ਨੇ ਹੁਣ ਤਸਕਰੀ ਲਈ ਚੀਨ ਦੇ ਇਨ੍ਹਾਂ ਡਰੋਨਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਛੋਟਾ ਅਤੇ ਸਸਤਾ ਵੀ ਹੈ।

ਫਿਲਹਾਲ ਡਰੋਨ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।  ਬੀਐਸਐਫ ਅਧਿਕਾਰੀਆਂ ਦੀ ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਵਿੱਚ ਫੜਿਆ ਗਿਆ ਇਹ 10ਵਾਂ ਡਰੋਨ ਹੈ। ਬੀਐਸਐਫ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਡਰੋਨ ਜ਼ਬਤ ਕਰ ਰਹੀ ਹੈ। ਦੋ ਦਿਨ ਪਹਿਲਾਂ ਵੀ ਤਰਨਤਾਰਨ ਦੇ ਨੌਸ਼ਹਿਰਾ ਧੌਲਾ ਤੋਂ ਅਜਿਹਾ ਹੀ ਡਰੋਨ ਬਰਾਮਦ ਹੋਇਆ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...