October 22, 2026, 6:20 pm
----------- Advertisement -----------
HomeNewsBreaking Newsਬਸਪਾ ਨੇ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਐਲਾਨਿਆ ਉਮੀਦਵਾਰ

ਬਸਪਾ ਨੇ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਐਲਾਨਿਆ ਉਮੀਦਵਾਰ

Published on

----------- Advertisement -----------

ਜਲੰਧਰ 13 ਅਪ੍ਰੈਲ: ਬਸਪਾ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਵੱਖ ਵੱਖ ਰਾਜਨੀਤਿਕ ਦਲਾਂ ਦੇ ਪੰਜਾਬ ਦੇ ਨਕਲੀ ਤੇ ਝੂਠੇ ਦਲਿਤ ਚੇਹਰਿਆਂ ਨੂੰ ਮਲੀਆਮੇਟ ਕਰਨ ਦਾ ਕੰਮ ਜਲੰਧਰ ਲੋਕ ਸਭਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਕਰਨਗੇ। ਬਲਵਿੰਦਰ ਜੀ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ ਦੇ ਤੌਰ ਤੇ ਲਗਾਤਾਰ ਸਰਗਰਮ ਸਨ। ਇਸ ਤੋਂ ਪਹਿਲਾਂ ਉਹ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ ਤੋਂ ਲੜ ਚੁੱਕੇ ਹਨ ਜਦੋਂ ਕਿ 2019 ਵਿੱਚ ਲੋਕ ਸਭਾ ਜਲੰਧਰ ਤੋਂ 2ਲੱਖ 4ਹਜ਼ਾਰ ਵੋਟਾਂ ਲੈਕੇ ਮੁਕਾਬਲੇ ਵਿਚ ਭਾਰੂ ਰਹੇ ਸਨ। ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਨਕਲੀ ਤੇ ਝੂਠੇ ਦਲਿਤ ਚੇਹਰੇ ਅੱਗੇ ਕਰਕੇ ਹਮੇਸ਼ਾ ਦੇਸ਼ ਭਰ ਵਿਚ ਦਲਿਤ ਵਰਗ ਨੂੰ ਗੁੰਮਰਾਹ ਕੀਤਾ ਹੈ, ਜਿਸਦੇ ਖ਼ਿਲਾਫ਼ ਪੂਰੇ ਪੰਜਾਬ ਵਿਚ ਲੜਾਈ ਬਹੁਜਨ ਸਮਾਜ ਪਾਰਟੀ ਲੜ ਰਹੀ ਹੈ।

ਅੱਜ ਪੂਰੇ ਦਿਨ ਵਿਚ ਇਹ ਦੂਜਾ ਉਮੀਦਵਾਰ ਹੈ ਜੋ ਕਿ ਅੱਜ ਘੋਸ਼ਿਤ ਕੀਤਾ ਗਿਆ ਇਸ ਤੋਂ ਪਹਿਲਾ ਸਵੇਰੇ ਪਟਿਆਲਾ ਲੋਕ ਸਭਾ ਤੋਂ ਜਗਜੀਤ ਛਰਬੜ ਨੂੰ ਐਲਾਨਿਆ ਗਿਆ ਸੀ। ਇਸ ਤਰ੍ਹਾਂ ਬਸਪਾ ਕੁਲ ਪੰਜ ਉਮੀਦਵਾਰ ਘੋਸ਼ਿਤ ਕਰ ਚੁੱਕੀ ਹੈ ਜਿਸ ਵਿਚ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁੰਮਨ ਅਤੇ ਸੰਗਰੂਰ ਤੋਂ ਡਾ ਮੱਖਣ ਸਿੰਘ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...