October 23, 2026, 1:04 am
----------- Advertisement -----------
HomeNewsLok Sabha Election-2024ਬਸਪਾ ਨੇ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

Published on

----------- Advertisement -----------

ਜਲੰਧਰ/ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਉਮੀਦਵਾਰ ਹੋਣਗੇ।
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਡੂਰ ਸਾਹਿਬ ਦੇ ਉਮੀਦਵਾਰ ਇੰਜੀਨੀਅਰ ਸਤਨਾਮ ਸਿੰਘ ਤੁੜ ਬੀਟੈਕ ਪੜ੍ਹੇ ਲਿਖੇ 29 ਸਾਲ ਦੇ ਨੌਜਵਾਨ ਉਮੀਦਵਾਰ ਹਨ ਜੋਕਿ ਅੱਜ ਪੰਜਾਬ ਦੇ ਸਾਰੇ ਰਾਸ਼ਟਰੀ ਪਾਰਟੀਆਂ ਵੱਲੋਂ ਘੋਸ਼ਿਤ ਉਮੀਦਵਾਰਾਂ ਵਿਚੋਂ ਘੱਟ ਉਮਰ ਦੇ ਹਨ। ਇੰਜੀਨੀਅਰ ਸਤਨਾਮ ਸਿੰਘ ਤੁੜ ਪਿਛਲੇ ਅਢਾਈ ਸਾਲਾਂ ਤੋਂ ਤਰਨ ਤਾਰਨ ਵਿਧਾਨ ਸਭਾ ਦੇ ਹਲਕਾ ਪ੍ਰਧਾਨ ਦੀ ਜਿੰਮੇਵਾਰੀ ਵੀ ਨਿਭਾ ਰਹੇ ਹਨ।
ਇਸੇ ਤਰ੍ਹਾਂ ਅੰਮ੍ਰਿਤਸਰ ਲੋਕ ਸਭਾ ਤੋਂ ਵਿਸ਼ਾਲ ਸਿੱਧੂ ਜਿਨਾਂ ਨੇ 2020 ਵਿੱਚ ਬਸਪਾ ਪਾਰਟੀ ਨੂੰ ਜੁਆਇਨ ਕੀਤਾ ਸੀ ਅਤੇ ਜਿਲ੍ਹਾਂ ਅਹੁਦੇਦਾਰ ਦੇ ਤੌਰ ਤੇ ਵਿਧਾਨ ਸਭਾ ਜੰਡਿਆਲਾ ਤੇ ਵਿਧਾਨ ਸਭਾ ਅਟਾਰੀ ਦੇ ਸੰਗਠਨ ਦੀ ਦੇਖਰੇਖ ਕਰ ਰਹੇ ਸਨ। ਇਸ ਤੋਂ ਪਹਿਲਾਂ ਵਿਸ਼ਾਲ ਸਿੱਧੂ ਭਾਰਤ ਸੰਵਿਧਾਨ ਮਿਸ਼ਨ ਨਾਮ ਤੇ ਗੈਰ ਸਰਕਾਰੀ ਸੰਗਠਨ ਚਲਾ ਰਹੇ ਸਨ ਜਿਸ ਤਹਿਤ ਉਹ ਗਰੀਬ ਵਿਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਪੈਨਸਲਾਂ ਵਰਦੀਆਂ ਬੂਟ ਆਦਿ ਸਮਾਜ ਦੇ ਕਰਮਚਾਰੀਆਂ ਤੇ ਦਾਨੀਆਂ ਦੇ ਸਹਿਯੋਗ ਨਾਲ ਸੈਂਕੜੇ ਸਕੂਲਾਂ ਵਿੱਚ ਜਾ ਕੇ ਮੁਫਤ ਵੰਡਦੇ ਰਹੇ ਹਨ।
ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 12 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 10 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਪ੍ਰਮੁੱਖ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...