October 11, 2026, 4:58 am
----------- Advertisement -----------
HomeNewsBreaking Newsਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੋਕਾਂ ਨੇ ਕਿਹਾ-ਭਾਰਤ-ਪਾਕਿ ਨੂੰ ਬਾਅਦ...

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੋਕਾਂ ਨੇ ਕਿਹਾ-ਭਾਰਤ-ਪਾਕਿ ਨੂੰ ਬਾਅਦ ‘ਚ ਦੇਖੋ, ਪਹਿਲਾਂ ਆਪਣੇ ਸੰਸਦੀ ਹਲਕੇ ਵਿੱਚ ਚੰਗੇ ਸਬੰਧ ਬਣਾਓ

Published on

----------- Advertisement -----------

ਗੁਰਦਾਸਪੁਰ, 29 ਜੁਲਾਈ 2023 – ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਆਪਣੀ ਫਿਲਮ ਗਦਰ 2 ਦੀ ਪ੍ਰਮੋਸ਼ਨ ਦੌਰਾਨ ਭਾਰਤ-ਪਾਕਿਸਤਾਨ ਸਬੰਧਾਂ ‘ਤੇ ਬਿਆਨ ਦਿੱਤਾ ਹੈ। ਸੰਨੀ ਦਿਓਲ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧ ਚੰਗੇ ਹੋਣੇ ਚਾਹੀਦੇ ਹਨ, ਕਿਉਂਕਿ ਦੋਵੇਂ ਪਾਸੇ ਇੱਕੋ ਜਿਹੇ ਲੋਕ ਰਹਿੰਦੇ ਹਨ। ਦੋਵਾਂ ਦੇਸ਼ਾਂ ਦੇ ਲੋਕ ਇੱਕ ਦੂਜੇ ਨਾਲ ਚੰਗੇ ਸਬੰਧ ਚਾਹੁੰਦੇ ਹਨ। ਸੰਸਦ ਮੈਂਬਰ ਦੇ ਇਸ ਬਿਆਨ ਤੋਂ ਗੁਰਦਾਸਪੁਰ ਦੇ ਲੋਕ ਗੁੱਸੇ ‘ਚ ਹਨ। ਅਦਾਕਾਰ ਦੇ ਇਸ ਬਿਆਨ ‘ਤੇ ਲੋਕਾਂ ਨੇ ਗੁੱਸਾ ਜ਼ਾਹਰ ਕੀਤਾ ਹੈ।

ਲੋਕਾਂ ਨੇ ਕਿਹਾ ਕਿ ਸੰਨੀ ਦਿਓਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਗੱਲ ਕਰ ਰਹੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਵਾਲੇ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾਇਆ ਹੈ। ਉਹ ਲੋਕ ਸਭਾ ਵਿੱਚ ਉਨ੍ਹਾਂ ਲੋਕਾਂ ਬਾਰੇ ਗੱਲ ਨਹੀਂ ਕਰਦੇ। ਨਾ ਹੀ ਉਹ ਕਦੇ ਗੁਰਦਾਸਪੁਰ ਆਇਆ। ਜਿਸ ਕਾਰਨ ਇੱਥੋਂ ਦੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਉਸ ਨੂੰ ਆਪਣੇ ਹਲਕੇ ‘ਚ ਕੀਤੇ ਕੰਮਾਂ ਬਾਰੇ ਵੀ ਲੋਕਾਂ ਨੂੰ ਦੱਸਣਾ ਚਾਹੀਦਾ ਹੈ।

ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਗੁਰਦਾਸਪੁਰ ਵਿੱਚ ਜਦੋਂ ਵੀ ਕੋਈ ਆਫ਼ਤ ਆਈ ਤਾਂ ਸੰਨੀ ਦਿਓਲ ਉਸ ਵੇਲੇ ਵੀ ਨਹੀਂ ਆਇਆ। ਜਦੋਂਕਿ ਕਈ ਵਾਰ ਗੁਰਦਾਸਪੁਰ ਹਲਕੇ ਵਿੱਚ ਵੀ ਉਨ੍ਹਾਂ ਦੇ ਲਾਪਤਾ ਪੋਸਟਰ ਲਾਏ ਜਾ ਚੁੱਕੇ ਹਨ। ਇਸ ਲਈ ਉਸ ਨੂੰ ਦੋਵਾਂ ਮੁਲਕਾਂ ਦੇ ਰਿਸ਼ਤੇ ਸੁਧਾਰਨ ਦੀ ਬਜਾਏ ਪਹਿਲਾਂ ਗੁਰਦਾਸਪੁਰ ਦੇ ਲੋਕਾਂ ਨਾਲ ਸਬੰਧ ਚੰਗੇ ਕਰਨੇ ਚਾਹੀਦੇ ਹਨ। ਗੁਰਦਾਸਪੁਰ ਦੇ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਇਹ ਭਾਰਤ ਸਰਕਾਰ ਦਾ ਕੰਮ ਹੈ ਕਿ ਉਹ ਸੋਚੇ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਕਿਹੋ ਜਿਹੇ ਹੋਣੇ ਚਾਹੀਦੇ ਹਨ। ਸੰਨੀ ਦਿਓਲ ਦਾ ਨਹੀਂ।

ਦੂਜੇ ਪਾਸੇ ਲੋਕਾਂ ਨੇ ਕਿਹਾ ਕਿ ਅਸੀਂ ਉਸ ਨੂੰ ਐਮਪੀ ਬਣਾ ਕੇ ਤੋਬਾ ਕਰ ਰਹੇ ਹਾਂ। ਇਸ ਲਈ ਅਸੀਂ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਸਾਡੇ ਪਹਿਲੇ ਸੰਸਦ ਮੈਂਬਰ ਮਰਹੂਮ ਵਿਨੋਦ ਖੰਨਾ ਨੇ ਗੁਰਦਾਸਪੁਰ ‘ਚ ਕਈ ਕੰਮ ਕਰਵਾਏ, ਉਨ੍ਹਾਂ ਨੂੰ ਵੀ ਇਸ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ ਕਿ ਲੋਕ ਉਨ੍ਹਾਂ ਨੂੰ ਯਾਦ ਰੱਖਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...