September 6, 2026, 11:52 pm
----------- Advertisement -----------
HomeNewsBreaking Newsਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਸ.ਐੱਸ.ਪੀ ਦਫ਼ਤਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ...

ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਸ.ਐੱਸ.ਪੀ ਦਫ਼ਤਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ

Published on

----------- Advertisement -----------

ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ ਅਤੇ ਪੁਲੀਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ ‘ਤੇ ਇਤਰਾਜ਼ ਜਤਾਇਆ। ਇਸ ਦੌਰਾਨ ਮੁਹਾਲੀ ਦੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਸੁਖਬੀਰ ਬਾਦਲ ਦੀ ਮੁਹਾਲੀ ਦੇ ਐਸਐਸਪੀ ਡਾ. ਸੰਦੀਪ ਗਰਗ ਨਾਲ ਮੋਬਾਈਲ ਤੇ ਗੱਲਬਾਤ ਕਰਵਾਈ। ਅਕਾਲੀ ਆਗੂਆਂ ਨੇ ਦਫ਼ਤਰ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ।

ਦੱਸ ਦਈਏ ਕਿ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇੱਕ ਮਨਘੜਤ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਬੰਟੀ ਰੋਮਾਣਾ ਨੇ 25 ਅਕਤੂਬਰ ਨੂੰ ਸ਼ਾਮ 4.29 ਵਜੇ ਇੱਕ ਮਿੰਟ 27 ਸੈਕਿੰਡ ਦਾ ਇਹ ਵੀਡੀਓ ਟਵੀਟ ਕੀਤਾ। ਇਸ ਨੂੰ 24 ਘੰਟਿਆਂ ‘ਚ 19 ਹਜ਼ਾਰ ਲੋਕਾਂ ਨੇ ਦੇਖਿਆ ਅਤੇ 263 ਲੋਕਾਂ ਨੇ ਲਾਇਕ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...