ਪੰਜਾਬ ਦੇ ਜਲਾਲਾਬਾਦ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪਿੰਡ ਮੰਨੋਵਾਲਾ ਨੇੜੇ ਸੜਕ ਕਿਨਾਰੇ ਖੇਤਾਂ ਵਿੱਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਬੱਸ ਓਵਰਲੋਡ ਹੋ ਕੇ ਸੰਤੁਲਨ ਵਿਗੜਨ ਕਾਰਨ ਪਲਟ ਗਈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਰੋਡਾ ਵਾਲੀ ਤੋਂ ਜਲਾਲਾਬਾਦ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪਿੰਡ ਮੰਨੋਵਾਲਾ ਨੇੜੇ ਆਪਣਾ ਸੰਤੁਲਨ ਗੁਆ ਬੈਠੀ ਅਤੇ ਸੜਕ ਕਿਨਾਰੇ ਖੇਤਾਂ ‘ਚ ਜਾ ਡਿੱਗੀ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿੱਚ ਲਵਜੀਤ ਕੌਰ (19), ਸੁਨੀਤਾ ਰਾਣੀ (17) ਕ੍ਰਿਸ਼ਨ ਸਿੰਘ (19) ਸ਼ਾਮਿਲ ਹਨਂ ਅਤੇ 20 ਦੇ ਕਰੀਬ ਯਾਤਰੀ ਜ਼ਖਮੀ ਹੋਏ ਹਨ। .
----------- Advertisement -----------
ਜਲਾਲਾਬਾਦ ਨੇੜੇ ਸਵਾਰੀਆਂ ਨਾਲ ਓਵਰਲੋਡ ਬੱਸ ਪਲਟੀ, 3 ਦੀ ਮੌਤ
Published on
----------- Advertisement -----------
----------- Advertisement -----------












